Connect with us

ਪੰਜਾਬ ਨਿਊਜ਼

ਸੰਸਦ ‘ਚ ਗਰਜਦੇ ਰਾਜਾ ਵੜਿੰਗ, ਕੇਂਦਰ ਸਰਕਾਰ ‘ਤੇ ਜੰਮ ਕੇ ਸਾਧਿਆ ਨਿਸ਼ਾਨਾ

Published

on

ਲੁਧਿਆਣਾ : ਰਾਜਾ ਵੜਿੰਗ ਅੱਜ ਸੰਸਦ ਵਿੱਚ ਪੇਸ਼ ਹੋਏ। ਉਨ੍ਹਾਂ ਦੇਸ਼ ਦੀ ਅਮਨ-ਸ਼ਾਂਤੀ ਦੇ ਨਾਲ-ਨਾਲ ਕਿਸਾਨਾਂ ਦੇ ਮਸਲਿਆਂ ਦੀ ਵੀ ਗੱਲ ਕੀਤੀ। ਮਰਹੂਮ ਗਾਇਕ ਸਿੱਧੂ ਮੂਸੇਵਾਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮਸ਼ਹੂਰ ਤੇ ਮੰਨੇ-ਪ੍ਰਮੰਨੇ ਕਲਾਕਾਰ ਸਨ। ਇੱਥੇ ਹੀ ਨਹੀਂ ਸਗੋਂ ਦੁਨੀਆ ਭਰ ‘ਚ ਉਨ੍ਹਾਂ ਦੇ ਗੀਤਾਂ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ। ਦੁਨੀਆਂ ਉਸ ਦੇ ਗੀਤਾਂ ‘ਤੇ ਨੱਚਦੀ ਸੀ, ਪਰ ਉਹ ਗਾਇਕ ਮਾਰਿਆ ਗਿਆ।

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਤਿਹਾੜ ਜੇਲ੍ਹ ਵਿੱਚ ਬੈਠੇ ਇੱਕ ਗੈਂਗਸਟਰ ਨੇ ਇਹ ਕਤਲ ਕਬੂਲ ਕੀਤਾ ਹੈ, ਪਰ ਅਜੇ ਤੱਕ ਗਾਇਕ ਦੇ ਪਰਿਵਾਰ ਨੂੰ ਕੋਈ ਇਨਸਾਫ਼ ਨਹੀਂ ਮਿਲ ਸਕਿਆ ਹੈ। ਅੱਜ ਵੀ ਗਾਇਕ ਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸਾਈਕਲ ਸਨਅਤ ਵਿੱਚ ਅੱਗੇ ਹੈ ਪਰ ਅੱਜ ਇੱਥੋਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਚੀਨ ਇੱਕ ਸਾਲ ਵਿੱਚ 28 ਤੋਂ 30 ਕਰੋੜ ਸਾਈਕਲਾਂ ਦਾ ਉਤਪਾਦਨ ਕਰਦਾ ਹੈ ਅਤੇ ਸਿਰਫ਼ 2.5 ਕਰੋੜ ਲੁਧਿਆਣਾ ਵਿੱਚ ਹੀ ਬਣਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੇਕ ਇਨ ਇੰਡੀਆ ਗਲਤ ਨੀਤੀ ਹੈ, ਜਿਸ ਕਾਰਨ ਦੇਸ਼ ਦਾ ਵਿਕਾਸ ਨਹੀਂ ਹੋ ਰਿਹਾ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਨਸਾਫ਼ ਦੀ ਸਥਿਤੀ ਬਹੁਤ ਮਾੜੀ ਹੈ, ਇਸ ਸਰਕਾਰ ਨੇ ਦਸ ਸਾਲਾਂ ਵਿੱਚ ਪੰਜਾਬ ਲਈ ਕੋਈ ਕੰਮ ਨਹੀਂ ਕੀਤਾ। ਅੰਤ ‘ਚ ਉਨ੍ਹਾਂ ਹੱਥ ਜੋੜ ਕੇ ਕਿਹਾ ਕਿ ਮੰਦਰ ਵੰਡੇ ਗਏ, ਮਸਜਿਦ ਵੰਡੀ ਗਈ ਪਰ ਭਾਜਪਾ ਵਾਲੇ ਭੋਲੇ-ਭਾਲੇ ਲੋਕਾਂ ਨੂੰ ਵੰਡਣ ਨਾ ਦੇਣ।

Facebook Comments

Trending