ਅਪਰਾਧ
ਜਬਰ ਜਨਾਹ ਦੇ ਮਾਮਲੇ ‘ਚ 10 ਸਾਲ ਕੈਦ
Published
3 years agoon
ਲੁਧਿਆਣਾ : ਸਥਾਨਕ ਅਦਾਲਤ ਨੇ ਜਬਰ ਜਨਾਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ 7 ਜੂਨ, 2017 ਨੂੰ ਪੀੜ੍ਹਤ ਲੜਕੀ ਦੀ ਸ਼ਿਕਾਇਤ ‘ਤੇ ਇਸ ਮਾਮਲੇ ਵਿਚ ਰਾਜਨ ਪੁੱਤਰ ਸੁਰਜੀਤ ਕੁਮਾਰ ਵਾਸੀ ਰਾਹੋਂ ਰੋਡ ਅਤੇ ਉਸ ਦੇ ਤਿੰਨ ਪਰਿਵਾਰਕ ਮੈਂਬਰਾਂ ਖ਼ਿਲਾਫ਼ ਵੱਖ-ਵੱਖ ਕੇਸ ਦਰਜ ਕੀਤਾ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਰਾਜਨ ਉਸ ਦੇ ਮੁਹੱਲੇ ਵਿਚ ਹੀ ਰਹਿੰਦਾ ਸੀ ਅਤੇ ਉਸ ਨਾਲ ਅਕਸਰ ਛੇੜਖਾਨੀ ਕਰਦਾ ਰਹਿੰਦਾ ਸੀ। ਉਸ ਦੱਸਿਆ ਕਿ ਘਟਨਾ ਵਾਲੇ ਦਿਨ ਕਥਿਤ ਦੋਸ਼ੀ ਉਸ ਨੂੰ ਬਹਾਨੇ ਨਾਲ ਇਕ ਅਣਦੱਸੀ ਥਾਂ ‘ਤੇ ਲੈ ਗਿਆ ਅਤੇ ਨਸ਼ੀਲਾ ਕੋਲਡ ਡਰਿੰਕ ਪਿਲਾ ਉਸ ਨਾਲ ਨੀਮ ਬੇਹੋਸ਼ੀ ਦੀ ਹਾਲਤ ‘ਚ ਜਬਰ ਜਨਾਹ ਕੀਤਾ। ਇਸ ਦੌਰਾਨ ਰਾਜਨ ਵਲੋਂ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਲਈਆਂ ਅਤੇ ਬਾਅਦ ਵਿਚ ਰਾਜਨ ਅਤੇ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਬਲੈਕਮੇਲ ਕਰਦੇ ਰਹੇ।
ਪੀੜ੍ਹਤ ਲੜਕੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਰਾਜਨ ਨੂੰ ਪੁਲਿਸ ਨੇ ਬਾਅਦ ਵਿਚ ਗਿ੍ਫ਼ਤਾਰ ਕਰ ਲਿਆ ਸੀ। ਮਾਨਯੋਗ ਜੱਜ ਅਸ਼ੀਸ਼ ਅਬਰੋਲ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਰਾਜਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ, ਜਦਕਿ ਉਸ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਦੋਸ਼ ਸਾਬਤ ਨਾ ਹੋਣ ‘ਤੇ ਬਰੀ ਕਰ ਦਿੱਤਾ।
You may like
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
-
ਧਾਰਮਿਕ ਯਾਤਰਾ ਤੋਂ ਮੁੜਦੀ ਬੱਸ ‘ਤੇ ਨਸ਼ੇੜੀਆਂ ਦਾ ਹਮਲਾ, ਪੁਲਿਸ ਨੇ ਕੀਤੇ ਗ੍ਰਿਫਤਾਰ
-
ਸੁਨਿਆਰੇ ਨੂੰ ਬੰਦੀ ਬਣਾ ਕੇ ਕੀਤੀ ਲੱਖਾਂ ਦੀ ਲੁੱਟ, ਚਾਕੂ ਨਾਲ ਕੀਤੇ ਕਈ ਵਾਰ
-
ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਵਿਅਕਤੀ, ਕੀਤੀ ਭੰਨਤੋੜ ਤੇ ਕੁੱਟਮਾਰ