ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਨਾਮੀ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਅਧੀਨ ਚੱਲ ਰਹੇ ਨਰਸਿੰਗ ਕਾਲਜ ਦੀਆਂ 41 ਵਿਦਿਆਰਥਣਾਂ ਕੋਰੋਨਾ ਦੀ ਲਪੇਟ ਆ ਗਈਆਂ ਹਨ।
ਇਸ ਸਬੰਧੀ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ ਕੋਰੋਨਾ ਤੋਂ ਪ੍ਰਭਾਵਿਤ ਵਿਦਿਆਰਥਣਾਂ ‘ਚੋਂ 20 ਨੂੰ ਹਸਪਤਾਲ ਵਿਚ ਦਾਖਲ ਕੀਤਾ ਗਿਆ ਹੈ, ਜਦਕਿ ਬਾਕੀ ਵਿਦਿਆਰਥਣਾਂ ਨੂੰ ਸਰਕਾਰ ਵਲੋਂ ਨਿਰਧਾਰਿਤ ਨਿਯਮਾਂ ਅਨੁਸਾਰ ਨਰਸਿੰਗ ਕਾਲਜ ਦੇ ਹੋਸਟਲ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਨਰਸਿੰਗ ਕਾਲਜ ਦੀਆਂ ਸਾਰੀਆਂ ਵਿਦਿਆਰਥਣਾਂ ਦੀ ਕੋਰੋਨਾ ਜਾਂਚ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਕੱਠੀ ਕੀਤੀ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ਵਿਚ ਖਬਰ ਲਿਖਣ ਤੱਕ 104 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।