Connect with us

ਪੰਜਾਬੀ

ਜਗਰਾਉਂ ਹਲਕੇ ਦੇ ਵਿਕਾਸ ਲਈ 11 ਲੱਖ ਰੁਪਏ ਦੇਣ ਦਾ ਐਲਾਨ

Published

on

11 lakh rupees announced for the development of Jagraon constituency

ਲੁਧਿਆਣਾ :  ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜਗਰਾਉਂ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ਼੍ਰੀ ਨਾਨਕਸਰ ਗੁਰਦੁਆਰੇ ਦੇ ਮੁੱਖੀ ਸਰਦਾਰ ਲੱਖਾ ਸਿੰਘ ਜੀ, ਨੇਚਰ ਆਰਟਿਸਟ ਸ੍ਰੀ ਹਰਪ੍ਰੀਤ ਸੰਧੂ ਅਤੇ ਹੋਰ ਬਹੁਤ ਸਾਰੇ ਲੋਕ ਹਾਜ਼ਰ ਸਨ। ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸ੍ਰੀ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।

ਇਸ ਮੌਕੇ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਸੰਸਦ ਮੈਂਬਰ ਨੂੰ ਇਲਾਕੇ ਦੇ ਵਿਕਾਸ ਲਈ ਫੰਡ ਜਾਰੀ ਕਰਨ ਦੀ ਅਪੀਲ ਕੀਤੀ, ਜਿਸ ਤੋਂ ਬਾਅਦ ਸੰਸਦ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਸੰਸਦ ਮੈਂਬਰ ਲੋਕਲ ਏਰੀਆ ਡਿਵੈਲਪਮੈਂਟ ਸਕੀਮ (ਐਮ.ਪੀ.ਐਲ.ਡੀ.ਐਸ.) ਤਹਿਤ ਜਗਰਾਉਂ ਇਲਾਕੇ ਵਿਚ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ੍ਰੀਮਤੀ ਮਾਣੂਕੇ ਵੱਲੋਂ ਉਨ੍ਹਾਂ ਦੀ ਮੰਗ ਨੂੰ ਤੁਰੰਤ ਮੰਨਣ ਲਈ ਸ੍ਰੀ ਅਰੋੜਾ ਦਾ ਧੰਨਵਾਦ ਕੀਤਾ।

Facebook Comments

Trending