ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਸੰਬੰਧ ਵਿਚ ਕਾਲਜ ਵਿਚ ਵੱਖ-2 ਵਿਭਾਗਾਂ, ਐਨ.ਐਸ.ਐਸ ਅਤੇ ਐਨ.ਸੀ.ਸੀ ਵੱਲੋਂ ਅਨੇਕਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ । ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਵਿਦਿਆਰਥੀਆਂ ਵੱਲੋਂ ਸ. ਭਗਤ ਸਿੰਘ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ।
ਕਾਲਜ ਦੇ ਸੈਂਟਰ ਫਾਰ ਪੰਜਾਬ ਸਟੱਡੀ ਵੱਲੋਂ ‘ਭਗਤ ਸਿੰਘ: ਜੀਵਨ ਤੇ ਯੋਗਦਾਨ’ ਵਿਸ਼ੇ ਉਪਰ ਇਕ ਰੋਜਾ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਕੇਹਰ ਸਿੰਘ, ਸਾਬਕਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਚੰਡੀਗੜ੍ਹ ਅਤੇ ਡਾ. ਜਸਵੰਤ ਸਿੰਘ ਗਿੱਲ ਸਾਬਕਾ ਪ੍ਰਿੰਸੀਪਲ, ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਕੇਹਰ ਸਿੰਘ ਨੇ ਇਸ ਗੱਲ ਉਪਰ ਬੱਲ ਦਿਤਾ ਕਿ ਵਰਤਮਾਨ ਸਰਕਾਰਾਂ ਅਤੇ ਨੌਜਵਾਨ ਪੀੜ੍ਹੀ ਨੂੰ ਸ. ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਭਰਪੂਰ ਯਤਨ ਕਰਨੇ ਚਾਹੀਦੇ ਹਨ।