ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿਚ ਸਿਰਫ 16 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 13 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 3 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਹਨ।
ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 1,07,272 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.82 ਫੀਸਦੀ ਤੋਂ ਵਧ ਕੇ 97.84 ਫ਼ੀਸਦੀ ਹੋ ਗਈ ਹੈ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 97, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 7 ਕੇਸ ਐਕਟਿਵ ਹਨ।
ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ‘ਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 109641, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 14694 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।