ਲੁਧਿਆਣਾ : ਸਥਾਨਕ ਕੇਂਦਰੀ ਜੇਲ੍ਹ ‘ਚ ਅਧਿਕਾਰੀਆਂ ਵਲੋਂ ਕੀਤੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ 17 ਮੋਬਾਈਲ ਤੇ ਜ਼ਰਦਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉੱਥੇ ਬੈਰਕਾਂ ‘ਚੋਂ ਇਹ ਮੋਬਾਈਲ ਤੇ ਜ਼ਰਦਾ ਬਰਾਮਦ ਕੀਤਾ ਗਿਆ।
ਅਧਿਕਾਰੀਆਂ ਵਲੋਂ ਇਸ ਮਾਮਲੇ ਨੂੰ ਪੁਲਿਸ ਨੂੰ ਸੌਂਪ ਦਿੱਤਾ ਹੈ। ਪੁਲਿਸ ਵਲੋਂ ਇਸ ਮਾਮਲੇ ‘ਚ ਸ਼ਿਵ ਸ਼ੰਕਰ, ਜੀਤ ਬਹਾਦਰ, ਚਰਨਜੀਤ ਸਿੰਘ, ਸਾਹਿਲ ਜਿੰਦਲ ਖ਼ਿਲਾਫ਼ ਅਪਰਾਧਿਕ ਮਾਮਲਾ ਵੀ ਦਰਜ ਕੀਤਾ ਗਿਆ ਹੈ ਤੇ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਮੋਬਾਈਲ ਜੇਲ੍ਹ ਅੰਦਰ ਕਿਸ ਤਰ੍ਹਾਂ ਪਹੁੰਚਾਏ ਗਏ।