Connect with us

ਪੰਜਾਬ ਨਿਊਜ਼

ਆਨਲਾਈਨ ਅਪਲਾਈ ਕਰਨ ਲਈ 2 ਦਿਨ ਬਾਕੀ, ਨੌਜਵਾਨਾਂ ਨੂੰ ਕੀਤੀ ਜਾ ਰਹੀ ਹੈ ਅਪੀਲ

Published

on

ਸ੍ਰੀ ਮੁਕਤਸਰ ਸਾਹਿਬ : ਸੀ-ਪਾਈਟ ਕੈਂਪ ਕਾਲਝਰਾਣੀ ਦੇ ਟਰੇਨਿੰਗ ਅਫਸਰ ਕੈਪਟਨ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਆਰ.ਓ. ਫਿਰੋਜ਼ਪੁਰ ਦੀ ਅਗਨੀਵੀਰ ਫੌਜ ਭਰਤੀ ਲਈ ਔਨਲਾਈਨ ਅਪਲਾਈ ਕਰਨ ਲਈ ਸਿਰਫ਼ ਤਿੰਨ ਦਿਨ ਬਾਕੀ ਹਨ। ਜ਼ਿਲ੍ਹਾ ਮੁਕਤਸਰ, ਫਾਜ਼ਿਲਕਾ ਅਤੇ ਬਠਿੰਡਾ ਦੇ ਉਹ ਨੌਜਵਾਨ ਜਿਨ੍ਹਾਂ ਨੇ ਅਜੇ ਤੱਕ ਅਪਲਾਈ ਨਹੀਂ ਕੀਤਾ, ਉਨ੍ਹਾਂ ਨੂੰ 10 ਅਪ੍ਰੈਲ 2025 ਤੱਕ ਔਨਲਾਈਨ ਅਰਜ਼ੀ ਦੇਣ ਦੀ ਅਪੀਲ ਕੀਤੀ ਜਾਂਦੀ ਹੈ।

ਅਪਲਾਈ ਕਰਨ ਤੋਂ ਬਾਅਦ, ਇਨ੍ਹਾਂ ਜ਼ਿਲ੍ਹਿਆਂ ਦੇ ਨੌਜਵਾਨ ਸੀ-ਪਾਈਟ ਕੈਂਪ ਕਾਲਝਰਾਣੀ ਆ ਸਕਦੇ ਹਨ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਸਕਦੇ ਹਨ। ਇਹ ਤਿਆਰੀ ਡਿਜੀਟਲ ਸਮਾਰਟ ਕਲਾਸਰੂਮ ਵਿੱਚ ਕੀਤੀ ਜਾਵੇਗੀ।ਪ੍ਰੀ-ਟ੍ਰੇਨਿੰਗ ਵਿੱਚ ਦਿਲਚਸਪੀ ਰੱਖਣ ਵਾਲੇ ਨੌਜਵਾਨ 19 ਅਪ੍ਰੈਲ 2025 ਤੋਂ ਕਿਸੇ ਵੀ ਦਿਨ ਸਵੇਰੇ 9 ਵਜੇ ਆਪਣੇ ਦਸਤਾਵੇਜ਼ਾਂ ਨਾਲ ਸੀ-ਪੈਟ ਕੈਂਪ, ਪਿੰਡ ਕਾਲਝਰਾਣੀ, ਜ਼ਿਲ੍ਹਾ ਬਠਿੰਡਾ ਪਹੁੰਚ ਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।

ਰਜਿਸਟ੍ਰੇਸ਼ਨ ਲਈ, ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋਕਾਪੀ, ਔਨਲਾਈਨ ਅਰਜ਼ੀ ਦੀ ਰਸੀਦ (ਫੋਟੋਕਾਪੀ), ਆਧਾਰ ਕਾਰਡ ਦੀ ਫੋਟੋਕਾਪੀ, ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਦੀ ਫੋਟੋਕਾਪੀ, 2 ਪਾਸਪੋਰਟ ਆਕਾਰ ਦੀਆਂ ਹਾਲੀਆ ਫੋਟੋਆਂ ਆਦਿ ਦਸਤਾਵੇਜ਼ ਨਾਲ ਲੈ ਕੇ ਆਓ।
ਸਿਖਲਾਈ ਦੌਰਾਨ, ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫ਼ਤ ਖਾਣਾ ਅਤੇ ਰਿਹਾਇਸ਼ ਮਿਲੇਗੀ। ਵਧੇਰੇ ਜਾਣਕਾਰੀ ਲਈ ਇਹਨਾਂ ਨੰਬਰਾਂ ‘ਤੇ ਸੰਪਰਕ ਕਰੋ- 94641-52013, 93167-13000, 94638-31615

Facebook Comments

Trending