Connect with us

ਅਪਰਾਧ

ਵਾਹਨ ਚੋਰ ਗਰੋਹ ਦੇ 2 ਮੈਂਬਰ ਲੱਖਾਂ ਰੁਪਏ ਦੇ ਵਾਹਨਾਂ ਸਮੇਤ ਗਿ੍ਫ਼ਤਾਰ

Published

on

2 members of vehicle theft gang arrested with vehicles worth lakhs of rupees

ਲੁਧਿਆਣਾ : ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਣਧੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਦਵਿੰਦਰ ਸਿੰਘ ਉਰਫ ਲਵੀ ਪੁੱਤਰ ਚਰਨ ਸਿੰਘ ਵਾਸੀ ਪਿੰਡ ਗਿੱਲ ਤੇ ਲਵ ਕੁਮਾਰ ਉਰਫ਼ ਲੱਕੀ ਪੁੱਤਰ ਰਵਿੰਦਰ ਸਿੰਘ ਵਾਸੀ ਅਹਿਮਦਗੜ੍ਹ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਦੋਸ਼ੀ ਅੱਜ ਕੱਲ੍ਹ ਲੁਧਿਆਣਾ ਸ਼ਹਿਰ ਵਿਚ ਸਰਗਰਮ ਸਨ ਤੇ ਵਾਹਨ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਕਾਬੂ ਕੀਤੇ ਕਥਿਤ ਦੋਸ਼ੀ ਦਵਿੰਦਰ ਸਿੰਘ ਦੀ ਉਮਰ 26 ਸਾਲ ਦੇ ਕਰੀਬ ਹੈ ਤੇ ਉਸ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਸ਼ਹਿਰਾਂ ਵਿਚ ਚੋਰੀ ਦੇ ਮੁਕੱਦਮੇ ਦਰਜ ਹਨ।

ਦੋਸ਼ੀ ਦਵਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਹੀ ਉਹ ਜ਼ਮਾਨਤ ‘ਤੇ ਬਾਹਰ ਆਇਆ ਸੀ, ਜਦਕਿ ਲਵ ਕੁਮਾਰ ਪੇਸ਼ੇ ਤੋਂ ਪੱਲੇਦਾਰ ਹੈ ਤੇ ਉਹ ਵੀ ਕਥਿਤ ਦੋਸ਼ੀ ਦਵਿੰਦਰ ਸਿੰਘ ਨਾਲ ਮਿਲ ਕੇ ਵਾਹਨ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ, ਇਨ੍ਹਾਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending