Connect with us

ਪੰਜਾਬ ਨਿਊਜ਼

22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਦਾ ਕੀਤਾ ਐਲਾਨ, CM ਦਾ ਚਿਹਰਾ ਹੋਣਗੇ ਰਾਜੇਵਾਲ

Published

on

22 Farmers' Organizations Announce United Social Front

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 22 ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ‘ਸੰਯੁਕਤ ਸਮਾਜ ਮੋਰਚੇ’ ਦਾ ਐਲਾਨ ਕਰਦਿਆਂ ਸਿਆਸਤ ‘ਚ ਐਂਟਰੀ ਮਾਰ ਲਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜੇਗਾ ਅਤੇ ਮੋਰਚੇ ਦਾ ਮੁੱਖ ਚਿਹਰਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਹੋਣਗੇ।

ਇਸ ਸਬੰਧੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਲੋਕਾਂ ਦੀ ਮੰਗ ਹੈ ਅਤੇ ਲੋਕਾਂ ਮੁਤਾਬਕ ਹੀ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਿਸਟਮ ਗੰਦਾ ਹੋ ਗਿਆ ਹੈ, ਜਿਸ ਨੂੰ ਸੁਧਾਰਨ ਦੀ ਲੋੜ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।

ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਹਿਤੈਸ਼ੀ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਵੀ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਨੂੰ ਮਿਲੇ ਪੰਜਾਬ ਦੇ ਹਾਲਾਤ ਨੂੰ ਸੁਧਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਾਨੂੰ ਜਨਤਾ ਦੇ ਸਾਥ ਦੀ ਲੋੜ ਹੈ। ਰਾਜੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਪਾਰਟੀਆਂ ਦੀਆਂ ਗੱਲਾਂ ‘ਚ ਆਉਣ ਦੀ ਲੋੜ ਨਹੀਂ ਹੈ।

Facebook Comments

Trending