Connect with us

ਅਪਰਾਧ

ਡਾਕਟਰ ਦੇ ਘਰੋਂ 24 ਲੱਖ ਕੈਸ਼ ਤੇ ਗਹਿਣੇ ਚੋਰੀ, ਫੜੇ ਜਾਣ ਦੇ ਡਰੋਂ DVR ਵੀ ਚੁੱਕ ਕੇ ਲੈ ਗਏ ਚੋਰ

Published

on

24 lakh cash and jewelery stolen from doctor's house, thieves also took away DVR for fear of being caught

ਲੁਧਿਆਣਾ : ਲੁਧਿਆਣਾ ਦੇ ਰਾਏਕੋਟ ਕਸਬੇ ਦੇ ਪਿੰਡ ਮੋਤੀ ਜੱਟਾਂ ਵਿੱਚ ਦੇਰ ਰਾਤ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਨਿਸ਼ਾਨਾ ਬਣਾਇਆ। ਚੋਰ ਉਥੋਂ 25 ਲੱਖ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਫੜੇ ਜਾਣ ਤੋਂ ਬਚਣ ਲਈ ਚੋਰ ਉਥੋਂ ਸੀਸੀਟੀਵੀ ਦੀ ਡੀਵੀਆਰ ਵੀ ਚੋਰੀ ਕਰਕੇ ਲੈ ਗਏ। ਜਦੋਂ ਚੋਰੀ ਦੀ ਘਟਨਾ ਵਾਪਰੀ ਤਾਂ ਪਰਿਵਾਰ ਦੇ ਮੈਂਬਰ ਬਰਨਾਲਾ ਗਏ ਹੋਏ ਸਨ।

ਡਾਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਵਾਲਿਆਂ ਨਾਲ ਸੋਮਵਾਰ ਨੂੰ ਬਰਨਾਲਾ ਵਿਖੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਿਆ ਸੀ। ਜਦੋਂ ਉਹ ਵਾਪਸ ਆਇਆ ਤਾਂ ਘਰ ਦੇ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਅੰਦਰ ਚੀਜ਼ਾਂ ਖਿੱਲਰੀਆਂ ਪਈਆਂ ਸਨ, ਜਿਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਡਾਕਟਰ ਨੇ ਦੱਸਿਆ ਕਿ ਉਹ ਗਰਾਊਂਡ ਫਲੋਰ ’ਤੇ ਕਲੀਨਿਕ ਚਲਾਉਂਦੇ ਹਨ। ਅਲਮਾਰੀ ਵਿੱਚ 25 ਲੱਖ ਦੀ ਨਕਦੀ ਅਤੇ 80 ਗ੍ਰਾਮ ਸੋਨੇ ਦੇ ਗਹਿਣੇ ਗਾਇਬ ਸਨ। ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀਆਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Facebook Comments

Trending