ਅਪਰਾਧ

ਗੈਂ/ਗਸਟਰ ਗੋਲਡੀ ਬਰਾੜ ਦੇ ਨਾਂ ‘ਤੇ 30 ਲੱਖ ਦੀ ਫਿਰੌਤੀ ਮੰਗਣ ਵਾਲੇ 3 ਗ੍ਰਿਫਤਾਰ

Published

on

ਤਰਨਤਾਰਨ : ਜ਼ਿਲਾ ਪੁਲਸ ਨੇ ਵਿਦੇਸ਼ ‘ਚ ਮੌਜੂਦ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਲੈ ਕੇ ਕਸਬਾ ਖੇਮਕਰਨ ਦੇ ਇਕ ਏਜੰਟ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇੱਕ ਖਿਡੌਣਾ ਪਿਸਤੌਲ ਤੋਂ ਇਲਾਵਾ ਪੁਲਿਸ ਨੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਫਿਰੌਤੀ ਲਈ ਵਰਤੇ 4 ਵੱਖ-ਵੱਖ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ। ਵਰਨਣਯੋਗ ਹੈ ਕਿ ਇਸ ਫਿਰੌਤੀ ਕਾਂਡ ਦਾ ਮੁੱਖ ਮੁਲਜ਼ਮ 20 ਸਾਲਾਂ ਤੋਂ ਬੁੱਕਕੀਪਰ ਦਾ ਕੰਮ ਕਰਦਾ ਸੀ।

ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਨੇ ਦੱਸਿਆ ਕਿ ਕਸਬਾ ਖੇਮਕਰਨ ਵਿਖੇ ਕਮਿਸ਼ਨ ਦਾ ਕਾਰੋਬਾਰ ਕਰਦੇ ਹੋਏ ਅਮਿਤ ਕੁਮਾਰ ਪੁੱਤਰ ਪ੍ਰੇਮਪਾਲ ਵਾਸੀ ਖੇਮਕਰਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਮੋਬਾਈਲ ਨੰਬਰ ਗੈਂਗਸਟਰ ਗੋਲਡੀ ਬਰਾੜ ਦੇ ਨਾਂਅ ‘ਤੇ ਸੀ | ਅਤੇ ਉਸ ਤੋਂ ਪਹਿਲਾਂ 10 ਲੱਖ ਰੁਪਏ ਅਤੇ ਬਾਅਦ ਵਿਚ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।ਫਿਰੌਤੀ ਨਾ ਦੇਣ ‘ਤੇ ਉਸ ਦੇ ਲੜਕੇ ਅਤੇ ਜਵਾਈ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਪੁਲੀਸ ਨੇ ਤਕਨੀਕੀ ਮਾਹਿਰਾਂ ਦੀ ਵਰਤੋਂ ਕਰਦਿਆਂ ਫਿਰੌਤੀ ਮੰਗਣ ਵਾਲੇ ਤਿੰਨ ਮੈਂਬਰੀ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.