Connect with us

ਪੰਜਾਬੀ

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਲਗਾਇਆ 474ਵਾਂ ਖੂਨਦਾਨ ਕੈਂਪ

Published

on

474th Blood Camp organized by Bhai Ghanhaiya Ji Mission Seva Society

ਲੁਧਿਆਣਾ : ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਿਖੇ 33ਵਾਂ ਮਹਾਨ ਗੁਰਮਤਿ ਸਮਾਗਮ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਤਰਨਜੀਤ ਸਿੰਘ ਖ਼ਾਲਸਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।

ਇਸ ਮੌਕੇ ਮਨੁੱਖਤਾ ਦੇ ਭਲੇ ਲਈ ਕਾਰਜ ਕਰ ਰਹੀ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ 474ਵਾਂ ਖੂਨਦਾਨ ਕੈਂਪਵੀ ਲਗਾਇਆ ਗਿਆ। ਇਸ ਮੌਕੇ ਬਾਬਾ ਅਮਰੀਕ ਸਿੰਘ ਕਿਹਾ ਕਿ ਸੰਤ ਬਾਬਾ ਹਜ਼ਾਰਾ ਸਿੰਘ ਸੰਗਤ ਨੂੰ ਹਮੇਸ਼ਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਹੋ ਕੇ ਸੇਵਾ ਅਤੇ ਸਿਮਰਨ ਨਾਲ ਜੁੜਨ ਦੀ ਪੇ੍ਰਰਣਾ ਕਰਦੇ ਸਨ।

ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਬਾਬਾ ਜੀ ਵੱਲੋਂ ਵਿਖਾਏ ਮਾਰਗ ‘ਤੇ ਚੱਲਦੇ ਹੋਏ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨਾ ਸੰਸਾਰ ‘ਚ ਸਭ ਤੋਂ ਉੱਤਮ ਦਾਨ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਖ਼ੂਨਦਾਨ ਕਰਨ ਵਾਲੇ ਲੋਕਾਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Facebook Comments

Trending