ਚੰਡੀਗੜ੍ਹ : ਪੰਜਾਬ ਕੈਬਨਿਟ ‘ਚ ਸੋਮਵਾਰ ਨੂੰ ਸ਼ਾਮਲ ਹੋਏ ਨਵੇਂ 5 ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਅਮਨ ਅਰੋੜਾ ਨੂੰ ਸੂਚਨਾ ਵਿਭਾਗ ਦਿੱਤਾ ਗਿਆ ਹੈ ਜਦੋਂਕਿ ਹਰਪਾਲ ਸਿੰਘ ਚੀਮਾ ਤੋਂ ਸਹਿਕਾਰਤਾ ਵਿਭਾਗ ਵਾਪਸ ਲੈ ਲਿਆ ਗਿਆ ਹੈ।
ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਵਿਭਾਗ, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਮਹਿਕਮਾ ਸੰਭਾਲਣਗੇ। ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੱਭਿਆਚਾਰ ਤੇ ਸੰਸਕ੍ਰਿਤੀ ਮੰਤਰਾਲਾ ਸੰਭਾਲਣਗੇ।
ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਚੋਣ ਜਿੱਤਣ ਵਾਲੇ ਵਿਧਾਇਕਾਂ ‘ਤੇ ਜ਼ਿਆਦਾ ਭਰੋਸਾ ਜਤਾਇਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਬਾਅਦ ਅਮਨ ਅਰੋੜਾ ਹੀ ਅਜਿਹੇ ਮੰਤਰੀ ਹਨ ਜੋ ਲਗਾਤਾਰ ਦੋ ਵਾਰ ਚੋਣ ਜਿੱਤ ਚੁੱਕੇ ਹਨ। ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ 11 ਮੰਤਰੀ ਪਹਿਲੀ ਵਾਰ ਵਿਧਾਇਕ ਬਣੇ ਹਨ।