Connect with us

ਪੰਜਾਬ ਨਿਊਜ਼

ਇਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਹਟਾਏ ਜਾਣਗੇ ਨਾਜਾਇਜ਼ ਕਬਜ਼ੇ : ਧਾਲੀਵਾਲ

Published

on

5000 acres of Panchayat land to be cleared within a month: Dhaliwal

ਚੰਡੀਗੜ੍ਹ : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਸਖਤੀ ਨਾਲ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ।

ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ ਇਕ ਮਹੀਨੇ ਦੇ ਅੰਦਰ 31 ਮਈ 2022 ਤੱਕ 5 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲ੍ਹੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਖੁੱਲ੍ਹੀ ਬੋਲੀ ਸਬੰਧੀ ਕੀਤੀਆਂ ਜਾਂਦੀਆਂ ਅਨਾਊਂਸਮੈਂਟਾਂ ਦੀ ਵੀਡੀਓ ਵੀ ਰਿਕਾਰਡਿੰਗ ਯਕੀਨੀ ਬਣਾਈ ਜਾਵੇ।

ਇਕ ਹੋਰ ਅਹਿਮ ਫੈਸਲਾ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਡੀ.ਡੀ.ਪੀ.ਓ. ਦੀਆਂ ਅਦਾਲਤਾਂ ਵਿਚ ਚੱਲਦੇ ਕੇਸਾਂ ਦਾ 3 ਮਹੀਨੇ ਵਿਚ ਨਿਬੇੜਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਕੇਸ ਲੰਬਿਤ ਨਾ ਰੱਖਿਆ ਜਾਵੇ, ਜੇਕਰ ਕੋਈ ਅਧਿਕਾਰੀ ਜਾਣਬੁੱਝ ਕੇ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਸੂਬੇ ਨੂੰ ਹਰਾ-ਭਰਾ ਬਣਾਉਣ ਦੇ ਮੰਤਵ ਨਾਲ ਹਰ ਪਿੰਡ ਵਿਚ 500 ਬੂਟੇ ਲਾਏ ਲਾਉਣ ਦਾ ਫੈਸਲਾ ਵੀ ਇਸ ਮੀਟਿੰਗ ਵਿਚ ਕੀਤਾ ਗਿਆ।

Facebook Comments

Trending