Connect with us

ਖੇਡਾਂ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਕਰਵਾਈ 55ਵੀਂ ਸਲਾਨਾ ਐਥਲੈਟਿਕ ਮੀਟ

Published

on

55th Annual Athletic Meet held at Punjab Agricultural University

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ 55ਵੀਂ ਸਲਾਨਾ ਐਥਲੈਟਿਕ ਮੀਟ ਅੱਜ ਆਰੰਭ ਹੋਈ । ਇਸ ਮੀਟ ਦੇ ਉਦਘਾਟਨੀ ਸਮਾਰੋਹ ਦੀ ਮੁੱਖ ਮਹਿਮਾਨ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਕਿਰਨਜੀਤ ਕੌਰ ਗਿੱਲ ਸਨ ।

ਇਸ ਮੌਕੇ ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀ ਜੀਵਨ ਵਿੱਚ ਅਨੁਸਾਸ਼ਨ ਦਾ ਜਜ਼ਬਾ ਪੈਦਾ ਹੁੰਦਾ ਹੈ । ਉਹਨਾਂ ਕਿਹਾ ਕਿ ਹਾਰ ਜਿੱਤ ਤੋਂ ਉੱਪਰ ਉੱਠ ਕੇ ਵਿਦਿਆਰਥੀਆਂ ਨੂੰ ਖੇਡਾਂ ਤੋਂ ਸਿੱਖਣ ਦੀ ਕਲਾ ਅਤੇ ਸਖਤ ਮਿਹਨਤ ਦੇ ਨਾਲ-ਨਾਲ ਉਸਾਰੂ ਸੋਚ ਦੀ ਭਾਵਨਾ ਪੈਦਾ ਹੁੰਦੀ ਹੈ ।

ਬਦਲਦੇ ਸਮੇਂ ਨਾਲ ਸਰੀਰਕ ਮੁਸ਼ੱਕਤ ਦੇ ਮੌਕੇ ਘਟਣ ਕਾਰਨ ਖੇਡਾਂ ਨੂੰ ਖੇਡਣਾ ਹੋਰ ਵੀ ਲਾਜ਼ਮੀ ਹੋ ਗਿਆ ਹੈ । ਉਹਨਾਂ ਭਾਗ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ।
ਆਪਣੇ ਸਵਾਗਤੀ ਭਾਸ਼ਣ ਵਿੱਚ ਬੋਲਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਸ਼ਖਸ਼ੀਅਤ ਉਸਾਰੀ ਲਈ ਖੇਡਾਂ ਵਿੱਚ ਭਾਗ ਲੈਣਾ ਇੱਕ ਵਿਦਿਆਰਥੀ ਲਈ ਬਹੁਤ ਜ਼ਰੂਰੀ ਹੈ।

ਖੇਡਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ਼ ਵਿੱਚ ਵਾਧਾ ਹੁੰਦਾ ਹੈ । ਉਹਨਾਂ ਕਿਹਾ ਕਿ ਇਸ ਯੂਨੀਵਰਸਿਟੀ ਨੂੰ ਮਾਣ ਹੈ ਕਿ ਇੱਥੇ ਦੇ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ਦਾ ਖੇਡਾਂ ਵਿੱਚ ਆਪਣਾ ਅਤੇ ਇਸ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰ ਸਕਦੇ ਹਨ ।

ਇਸ ਮੌਕੇ ਮੁੱਖ ਮਹਿਮਾਨ ਨੇ ਗੁਬਾਰੇ ਅਤੇ ਐਥਲੈਟਿਕ ਮੀਟ ਦਾ ਸੰਦੇਸ਼ ਅਸਮਾਨ ਵੱਲ ਛੱਡਿਆ ਅਤੇ 55ਵੀਂ ਐਥਲੈਟਿਕ ਮੀਟ ਦਾ ਸੋਵੀਨਰ ਜਾਰੀ ਕੀਤਾ । ਪੰਜਾਂ ਕਾਲਜਾਂ ਦੀਆਂ ਟੀਮਾਂ ਨੇ ਮੁੱਖ ਮਹਿਮਾਨ ਨੂੰ ਮਾਰਚ ਪਾਸਟ ਦੌਰਾਨ ਸਲਾਮੀ ਪੇਸ਼ ਕੀਤੀ । ਮਾਰਚ ਪਾਸਟ ਦੌਰਾਨ ਖਿਡਾਰੀਆਂ ਦੇ ਅਨੁਸਾਸ਼ਨ ਅਤੇ ਵਿਹਾਰ ਨੂੰ ਧਿਆਨ ਵਿੱਚ ਰਖਦਿਆਂ ਜੱਜਾਂ ਵੱਲੋਂ ਤਿੰਨ ਮਾਰਚ ਪਾਸਟ ਇਨਾਮ ਦਿੱਤੇ ਗਏ ਜਿਨ੍ਹਾਂ ਵਿੱਚ ਖੇਤੀਬਾੜੀ ਕਾਲਜ ਨੇ ਪਹਿਲਾ ਸਥਾਨ ਹਾਸਲ ਕੀਤਾ ।

ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ । ਸ਼੍ਰੀ ਭੁੱਲਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਮਾਜ ਵਿੱਚ ਖੇਡਾਂ ਦੇ ਮਹੱਤਵ ਬਾਰੇ ਵਿਸਥਾਰ ਨਾਲ ਗੱਲ ਕੀਤੀ । ਉਹਨਾਂ ਕਿਹਾ ਕਿ ਜਿਹੜੇ ਸਮਾਜਾਂ ਵਿੱਚ ਖੇਡਾਂ ਦਾ ਵਿਕਾਸ ਹੁੰਦਾ ਹੈ ਉਹ ਸਿਹਤਮੰਦ ਅਤੇ ਜ਼ੁਰਮ ਰਹਿਤ ਸਮਾਜ ਹੁੰਦੇ ਹਨ ।

ਇਸ ਦੌਰਾਨ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ, ਡੀਨ ਬਾਗਬਾਨੀ ਅਤੇ ਜੰਗਲਾਤ ਕਾਲਜ ਡਾ. ਮਾਨਵ ਇੰਦਰ ਸਿੰਘ ਗਿੱਲ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ. ਕੁਲਦੀਪ ਸਿੰਘ, ਡਾ. ਰਵਿੰਦਰ ਕੌਰ ਧਾਲੀਵਾਲ, ਡਾ. ਰਮਨਦੀਪ ਸਿੰਘ, ਡਾ. ਓ ਪੀ ਚੌਧਰੀ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਕਰਮਚਾਰੀ ਅਤੇ ਵਿਦਿਆਰਥੀ ਸ਼ਾਮਿਲ ਸਨ ।

Facebook Comments

Trending