Connect with us

ਕਰੋਨਾਵਾਇਰਸ

ਕੋਰੋਨਾ ਤੋਂ ਪ੍ਰਭਾਵਿਤ 7 ਨਵੇਂ ਮਾਮਲੇ ਸਾਹਮਣੇ ਆਏ

Published

on

7 new cases of corona have been reported

ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ। ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ‘ਚੋਂ 107421 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ ਪਿਛਲੇ ਦਿਨਾਂ ਵਾਲੀ 97.90 ਫੀਸਦੀ ਹੀ ਹੈ।

ਜ਼ਿਲ੍ਹੇ ‘ਚ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 2277 ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1125 ਹੀ ਹੈ, ਜੋ ਪਿਛਲੇ ਦਿਨਾਂ ਵਾਲਾ ਹੀ ਹੈ। ਅੱਜ ਲੁਧਿਆਣਾ ਵਿਚ 3867 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ।

ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 30 ਮਰੀਜ਼ ਐਕਟਿਵ ਹਾਲਤ ਵਿਚ ਹਨ, ਜਦਕਿ ਜਿਲ੍ਹਾ ਲੁਧਿਆਣਾ ਤੋਂ ਬਾਹਰਲਾ 1 ਮਰੀਜ਼ ਹੈ ਜੋ ਐਕਟਿਵ ਹਾਲਤ ਵਿਚ ਹੈ। ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ‘ਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 109728, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ 14725 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।

Facebook Comments

Trending