ਕਰੋਨਾਵਾਇਰਸ
ਕੋਰੋਨਾ ਕਾਰਨ 7 ਮਰੀਜ਼ਾਂ ਨੇ ਤੋੜਿਆ ਦਮ, 328 ਨਵੇਂ ਮਾਮਲੇ ਆਏ ਸਾਹਮਣੇ
Published
3 years agoon
ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿਚ 328 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 267 ਪੀੜ੍ਹਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 61ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 7 ਜਣਿਆਂ ਦੀ ਮੌਤ ਹੋਈ ਹੈ। ਲੁਧਿਆਣਾ ਵਿਚ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ। ਲੁਧਿਆਣਾ ਵਿਚ 5143 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 3097 ਮਰੀਜ਼ ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ 142 ਮਰੀਜ਼ ਅਜਿਹੇ ਹਨ, ਜੋ ਐਕਟਿਵ ਹਾਲਤ ਵਿਚ ਹਨ।
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ ਐਕਟਿਵ ਹਾਲਤ ਵਿਚ ਹਨ, ਉਨ੍ਹਾਂ ਵਿਚੋਂ ਇਸ ਵੇਲੇ 2879 ਮਰੀਜ਼ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦ ਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 9 ਮਰੀਜ਼ ਸਰਕਾਰੀ ਹਸਪਤਾਲਾਂ ਅਤੇ 209 ਮਰੀਜ਼ ਨਿੱਜੀ ਹਸਪਤਾਲਾਂ ਵਿਚ ਦਾਖਲ ਹਨ।
ਇਸੇ ਤਰ੍ਹਾਂ ਹੀ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਇਸ ਵੇਲੇ 142 ਮਰੀਜ਼ ਐਕਟਿਵ ਹਾਲਤ ਵਿਚ ਹਨ, ਜੋ ਨਿੱਜੀ ਹਸਪਤਾਲਾਂ ਵਿਚ ਦਾਖਲ ਹਨ, ਜਦਕਿ ਕੋਈ ਵੀ ਮਰੀਜ਼ ਸਰਕਾਰੀ ਹਸਪਤਾਲ ਵਿਚ ਦਾਖਲ ਨਹੀਂ ਹੈ। ਇਕ ਹੋਰ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜਿਲੇ ਵਿਚ ਵੱਖ ਵੱਖ 17 ਇਲਾਕਿਆਂ ਜਿਥੇ ਮਰੀਜ਼ਾਂ ਦੀ ਗਿਣਤੀ ਵਧ ਹੈ, ਨੂੰ ਮਾਈਕਰੋ ਕੰਟੇਨਮੈਂਟ ਜੋਨ ਬਣਾਇਆ ਗਿਆ ਹੈ।
You may like
-
ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ
-
ਸਿਵਲ ਹਸਪਤਾਲ ‘ਚ ਦੋ ਦਿਨਾਂ ਡੈਂਟਲ ਟਰੋਮਾ ਟਰੇਨਿੰਗ ਸ਼ੁਰੂ
-
ਸੜਕ ਹਾ.ਦ.ਸੇ ‘ਚ ਜ਼.ਖ.ਮੀ.ਆਂ ਦੀ ਮਦਦ ਕਰਨ ‘ਤੇ ਮਿਲੇਗਾ 2000 ਰੁਪਏ ਦਾ ਇਨਾਮ
-
ਮੁਹੱਲਾ ਕਲੀਨਿਕ ‘ਚ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਆਖਰੀ ਤਰੀਕ 2 ਅਕਤੂਬਰ
-
ਜ਼ਿਲ੍ਹਾ ਹਸਪਤਾਲਾਂ ਵਿਚ ਜਲਦ ਸ਼ੁਰੂ ਹੋਵੇਗੀ ਕਾਰਡੀਅਕ ਅਤੇ ਨਿਊਰੋ ਸਰਜਰੀ- ਸਿਹਤ ਮੰਤਰੀ
-
ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ