ਅਪਰਾਧ
ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਸਣੇ 7 ਵਾਟੇਂਡ ਕਰਾਰ, ਸ਼ਹਿਰ ’ਚ ਥਾਂ ਥਾਂ ਲੱਗੇ ਪੋਸਟਰ
Published
3 years agoon

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਆਤਮ ਨਗਰ ਹਲਕੇ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਅਤੇ ਉਨ੍ਹਾਂ ਦੇ ਛੇ ਸਾਥੀਆਂ ਨੂੰ ਅਦਾਲਤ ਨੇ ਵਾਂਟੇਡ ਕਰਾਰ ਦਿੱਤਾ ਹੈ ਅਤੇ ਇਸ ਦੇ ਪੋਸਟਰ ਵੀ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਲਗਾ ਦਿੱਤੇ ਗਏ ਹਨ। ਵਾਂਟੇਡ ਕਰਾਰ ਦਿੱਤੇ ਗਏ ਸੱਤ ਲੋਕਾਂ ਵਿਚੋਂ ਦੋ ਔਰਤਾਂ ਵੀ ਸ਼ਾਮਲ ਹਨ। ਪੁਲਿਸ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਉਰਫ਼ ਬੱਬੀ ਦੀ ਫੋਟੋ ਵਾਲੇ ਪੋਸਟਰ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਲਗਾ ਦਿੱਤੇ ਹਨ।
ਦੱਸ ਦੇਈਏ ਕਿ 11 ਅਪ੍ਰੈਲ ਨੂੰ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜਨਾਹ ਦੇ ਮਾਮਲੇ ‘ਚ ਭਗੌੜਾ ਕਰਾਰ ਦਿੱਤਾ ਸੀ। ਇਸ ਕੇਸ ਵਿੱਚ ਉਸ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਸੀ। ਇਹ ਹੁਕਮ ਮੰਗਲਵਾਰ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਜਾਰੀ ਕਰਦਿਆਂ ਸਾਬਕਾ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਅਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਸਨ।
ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਭਗੌੜਾ ਕਰਾਰ ਦਿੰਦੇ ਹੋਏ 174 ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਹੈ। 7 ਜੁਲਾਈ 2021 ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਦੇ ਹੁਕਮਾਂ ‘ਤੇ ਵਿਧਾਇਕ ਅਤੇ ਹੋਰ ਸਾਥੀਆਂ ਖ਼ਿਲਾਫ਼ ਥਾਣਾ ਨੰਬਰ 6 ਵਿੱਚ ਕੇਸ ਦਰਜ ਕੀਤਾ ਗਿਆ ਸੀ। ਬੈਂਸ ਨੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਤੱਕ ਇੱਕ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
You may like
-
ਲੁਧਿਆਣਾ: ਮਹਿਲਾ ਕਾਂਸਟੇਬਲ ਖਿਲਾਫ ਰੇ. ਪ ਮਾਮਲੇ ‘ਚ ਵੱਡੀ ਕਾਰਵਾਈ
-
ਜਲੰਧਰ ਟਰੈਵਲ ਏਜੰਟ ਬ/ਲਾਤਕਾਰ ਮਾਮਲੇ ‘ਚ ਆਇਆ ਨਵਾਂ ਮੋੜ
-
ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਹਟੀ, 5 ਕਰੋੜ 70 ਲੱਖ ਦੇ ਕਰੀਬ ਬਣਦੀ ਹੈ ਪੁਰਸਕਾਰਾਂ ਦੀ ਰਕਮ
-
HC ਨੇ ਸੂਬਾ ਸਰਕਾਰ ਨੂੰ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਦਿੱਤੇ ਆਦੇਸ਼
-
ਲੁਧਿਆਣਾ ‘ਚ ਪੁਲਸ ਸਾਹਮਣੇ ਔਰਤ ਨੇ ਖ਼ੁਦ ‘ਤੇ ਛਿ.ੜ.ਕਿ.ਆ ਪੈ.ਟ.ਰੋ.ਲ, ਜਾਣੋ ਪੂਰਾ ਮਾਮਲਾ
-
ਜ/ਬ/ਰ ਜ,/ਨਾ/ਹ ਅਤੇ ਕ/ਤ/ਲ ਦੀ ਕੋਸ਼ਿਸ਼ ਕਰਨ ਦੇ ਦੋ/ਸ਼ੀ ਨੂੰ 20 ਸਾਲ ਦੀ ਕੈ/ਦ