ਲੁਧਿਆਣਾ : ਸਰਕਾਰੀ ਕਾਲਜ ਫਾਰ ਗਰਲਜ਼, ਲੁਧਿਆਣਾ ਵਿਖੇ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਅਤੇ ਸੀਨੀਅਰ ਸਟਾਫ਼ ਕੌਂਸਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਆਜ਼ਾਦੀ ਦੇ 75ਵੇਂ ਸਾਲ ਦੇ ਇਸ ਮੌਕੇ ‘ਤੇ ਸ਼੍ਰੀਮਤੀ ਸੁਮਨ ਲਤਾ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦ ਭਾਰਤ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਹਤਰੀ ਲਈ ਸਾਨੂੰ ਸਾਰਿਆਂ ਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ।
ਸੰਗੀਤ ਵਿਭਾਗ ਦੀ ਮੁਖੀ ਡਾ ਨਮਿਤਾ ਸ਼ਰਮਾ ਤੇ ਸ੍ਰੀਮਤੀ ਅਨੀਤਾ ਸ਼ਰਮਾ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਸਭ ਨੂੰ ਮੰਤਰ ਮੁਗਧ ਕੀਤਾ । ਕਾਲਜ ਦੇ ਐਨਸੀਸੀ ਕੈਡਿਟਾਂ ਅਤੇ ਐਨਐਸਐਸ ਵਲੰਟੀਅਰਾਂ ਨੇ ਪਰੇਡ ਵਿੱਚ ਭਾਗ ਲਿਆ। ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਨੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ । B.Com ਭਾਗ ਦੂਜਾ ਦੀ ਗੁਰਵੀਰ ਕੌਰ ਨੂੰ ‘ਘਰ-ਘਰ ਤਿਰੰਗਾ’ ਮੁਹਿੰਮ ਤਹਿਤ ਬੈਸਟ ਸੈਲਫੀ ਨਾਲ ਸਨਮਾਨਿਤ ਕੀਤਾ ਗਿਆ। ਸਾਰੇ ਹਾਜ਼ਰ ਲੋਕਾਂ ਨੂੰ ਮਠਿਆਈਆਂ ਵੰਡੀਆਂ ਗਈਆਂ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।