ਲੁਧਿਆਣਾ : ਕੋਰੋਨਾ ਜਾਂਚ ਦੌਰਾਨ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 7 ਪੀੜ੍ਹਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ 1ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ ਹੈ।
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ 85597 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਇਸ ਵੇਲੇ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.55 ਫ਼ੀਸਦੀ ਹੈ, ਜੋ ਪਿਛਲੇ ਦਿਨਾਂ ਵਾਲੀ ਹੀ ਹੈ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 2116 ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1061 ਹੀ ਹੈ, ਜੋ ਪਿਛਲੇ ਦਿਨਾਂ ਵਾਲਾ ਹੀ ਹੈ।
ਲੁਧਿਆਣਾ ਵਿਚ 2115 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 44 ਮਰੀਜ਼ ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 4 ਮਰੀਜ਼ ਅਜਿਹੇ ਹਨ, ਜੋ ਐਕਟਿਵ ਹਾਲਤ ਵਿਚ ਹਨ।
ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ਵਿਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 87757 ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 11762 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।