Connect with us

ਅਪਰਾਧ

14 ਸਾਲਾ ਲੜਕੀ ਨੂੰ UP ਤੋਂ ਅਗਵਾ ਕਰਕੇ ਮਹਾਰਾਸ਼ਟਰ ‘ਚ ਕੀਤਾ ਜਬਰ ਜ਼ਿਨਾਹ

Published

on

14-year-old girl abducted from UP and raped in Maharashtra

ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲੇ ਦੇ ਫੇਫਨਾ ਇਲਾਕੇ ‘ਚ ਇਕ ਨੌਜਵਾਨ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ 20 ਅਕਤੂਬਰ ਨੂੰ ਫੇਫਨਾ ਥਾਣਾ ਖੇਤਰ ਦੇ ਅਧੀਨ ਆਉਂਦੇ ਇੱਕ ਪਿੰਡ ਦੀ ਰਹਿਣ ਵਾਲੀ 14 ਸਾਲਾ ਲੜਕੀ ਨੂੰ ਉਸੇ ਪਿੰਡ ਦੇ ਹੀ 22 ਸਾਲਾ ਨੌਜਵਾਨ ਨੇ ਕਥਿਤ ਤੌਰ ‘ਤੇ ਅਗਵਾ ਕਰ ਲਿਆ ਸੀ। ਮੁਲਜ਼ਮ ਦੂਜੇ ਭਾਈਚਾਰੇ ਦਾ ਹੈ।

ਥਾਣਾ ਇੰਚਾਰਜ ਸੁਨੀਲ ਚੰਦਰ ਤਿਵਾੜੀ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਦੋਸ਼ੀ ਖਿਲਾਫ 25 ਅਕਤੂਬਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਸ਼ੁੱਕਰਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਲੜਕੀ ਨੇ ਦੋਸ਼ ਲਾਇਆ ਕਿ ਨੌਜਵਾਨ ਉਸ ਨੂੰ ਅਗਵਾ ਕਰਕੇ ਮਹਾਰਾਸ਼ਟਰ ਲੈ ਗਿਆ ਅਤੇ ਉੱਥੇ ਉਸ ਨਾਲ ਬਲਾਤਕਾਰ ਕੀਤਾ। ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਦੇ ਖਿਲਾਫ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉੱਥੇ ਹੀ ਹਾਲ ਹੀ ‘ਚ ਬਲੀਆ ਜ਼ਿਲੇ ‘ਚ 17 ਸਾਲ ਦੀ ਨਾਬਾਲਗ ਲੜਕੀ ਨਾਲ ਲਗਾਤਾਰ 9 ਮਹੀਨਿਆਂ ਤੱਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਮੁਤਾਬਕ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਵਾਰਾਣਸੀ ਲਿਜਾਇਆ ਗਿਆ। ਜਿੱਥੇ 9 ਮਹੀਨੇ ਤੱਕ ਉਸ ਨਾਲ ਬਲਾਤਕਾਰ ਕੀਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਨੌਜਵਾਨ ਨੂੰ ਜੇਲ੍ਹ ਭੇਜ ਦਿੱਤਾ ਹੈ ਅਤੇ ਮੁਲਜ਼ਮ ਖ਼ਿਲਾਫ਼ ਪੋਸਕੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

 

Facebook Comments

Trending