ਖੇਤੀਬਾੜੀ
ਪੀ.ਏ.ਯੂ. ਨੇ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਬਾਰੇ ਵੈਬੀਨਾਰ ਕਰਵਾਇਆ
Published
3 years agoon
ਲੁਧਿਆਣਾ : ਪੀ.ਏ.ਯੂ. ਦੇ ਸਬਜ਼ੀ ਵਿਗਿਆਨ ਵਿਭਾਗ ਵੱਲੋਂ ਸਬਜ਼ੀਆਂ ਦੀ ਪਨੀਰੀ ਦਾ ਸੁਰੱਖਿਅਤ ਖੇਤੀ ਅਧੀਨ ਸਬਜ਼ੀਆਂ ਦੀ ਕਾਸ਼ਤ ਬਾਰੇ ਇੱਕ ਵੈਬੀਨਾਰ ਕਰਵਾਇਆ ਗਿਆ । ਇਸ ਵਿੱਚ 42 ਕਿਸਾਨਾਂ ਅਤੇ ਮਾਹਿਰਾਂ ਨੇ ਸ਼ਿਰਕਤ ਕੀਤੀ ।
ਆਰੰਭ ਵਿੱਚ ਵਿਭਾਗ ਦੇ ਮੁਖੀ ਡਾ. ਤਰਸੇਮ ਸਿੰਘ ਢਿੱਲੋਂ ਨੇ ਕਿਹਾ ਕਿ ਸੁਰੱਖਿਅਤ ਖੇਤੀ ਵਿਸ਼ੇਸ਼ ਤੌਰ ਤੇ ਪੌਲੀ ਅਤੇ ਨੈੱਟ ਹਾਊਸ ਰਾਹੀਂ ਕਾਸ਼ਤ ਦੁਆਰਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਦੇ ਮੌਕਿਆਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ । ਉਹਨਾਂ ਨੇ ਅਜੋਕੇ ਸਮੇਂ ਵਿੱਚ ਸਬਜ਼ੀਆਂ ਦੀ ਕਾਸ਼ਤ ਨੂੰ ਵਿਟਾਮਿਨ, ਕਾਰਬੋਹਾਈਡ੍ਰੇਟਸ ਅਤੇ ਖਣਿਜਾਂ ਜਿਹੇ ਤੱਤਾਂ ਰਾਹੀਂ ਪੌਸ਼ਕਤਾ ਵਿੱਚ ਵਾਧੇ ਨਾਲ ਜੋੜਨ ਉੱਪਰ ਜ਼ੋਰ ਦਿੱਤਾ ।
ਭਾਗ ਲੈਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਡਾ. ਕੁਲਬੀਰ ਸਿੰਘ ਨੇ ਪਨੀਰੀ ਦੀ ਬਿਜਾਈ ਦੇ ਵੱਖ-ਵੱਖ ਪਹਿਲੂਆਂ ਉੱਪਰ ਚਾਨਣਾ ਪਾਇਆ । ਉਹਨਾਂ ਨੇ ਕਿਸਾਨਾਂ ਨੂੰ ਵਪਾਰਕ ਪੱਧਰ ਤੇ ਨਰਸਰੀ ਉਤਪਾਦਨ ਲਈ ਵੀ ਪ੍ਰੇਰਿਤ ਕੀਤਾ ।
ਸਬਜ਼ੀਆਂ ਦੇ ਪਸਾਰ ਮਾਹਿਰ ਡਾ. ਬੂਟਾ ਸਿੰਘ ਰੋਮਾਣਾ ਨੇ ਦੱਸਿਆ ਕਿ ਨੀਵੀਂ ਸੁਰੰਗ ਵਿਧੀ ਰਾਹੀਂ ਸਬਜ਼ੀਆਂ ਦਾ ਉਤਪਾਦਨ ਮੁਨਾਫ਼ੇ ਵਾਲਾ ਤਰੀਕਾ ਹੈ । ਉਹਨਾਂ ਨੇ ਸਬਜ਼ੀਆਂ ਦੀ ਅਗੇਤੀ ਕਾਸ਼ਤ ਲਈ ਨੀਵੀਂ ਸੁਰੰਗ ਵਿਧੀ ਦੇ ਆਰਥਿਕ ਪੱਖ ਵੱਲ ਧਿਆਨ ਦਿਵਾਉਂਦਿਆਂ ਵਿਸਥਾਰ ਨਾਲ ਗੱਲ ਕੀਤੀ ।
ਡਾ. ਸਲੇਸ਼ ਜਿੰਦਲ ਨੇ ਸਬਜ਼ੀਆਂ ਦੀ ਬਿਜਾਈ ਦੀ ਪ੍ਰਕਿਰਿਆ ਬਾਰੇ ਦੱਸਦਿਆਂ ਖੇਤ ਦੀ ਤਿਆਰੀ, ਬਿਜਾਈ ਦਾ ਸਮਾਂ, ਬੀਜ ਦੀ ਸੋਧ, ਸਿੰਚਾਈ, ਨਦੀਨਾਂ ਦੀ ਰੋਕਥਾਮ ਜਿਹੇ ਨੁਕਤੇ ਦੱਸੇ । ਉਹਨਾਂ ਨੇ ਖੀਰੇ ਅਤੇ ਟਮਾਟਰ ਦੀ ਸਫਲਤਾ ਪੂਰਵਕ ਕਾਸ਼ਤ ਦੇ ਨੁਕਤੇ ਵੀ ਸਾਂਝੇ ਕੀਤੇ ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ