Connect with us

ਅਪਰਾਧ

ਹੋਟਲ ਦੀ ਛੱਤ ‘ਤੇ ਛਾਪੇਮਾਰੀ, ਤਾਸ਼ ਅਤੇ ਪੌਣੇ ਦੋ ਲੱਖ ਦੀ ਨਕਦੀ ਬਰਾਮਦ, ਮੁਲਜ਼ਮ ਫਰਾਰ

Published

on

Accused absconding after raids on hotel roof, cards and Rs 2.5 lakh cash recovered

ਲੁਧਿਆਣਾ : ਸਮਰਾਲਾ ਚੌਕ ਪੈਂਦੇ ਇਕ ਹੋਟਲ ਦੀ ਛੱਤ ‘ਤੇ ਛਾਪਾਮਾਰੀ ਕਰਦਿਆਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪੌਣੇ ਦੋ ਲੱਖ ਰੁਪਏ ਦੀ ਨਕਦੀ ਅਤੇ ਤਾਸ਼ ਬਰਾਮਦ ਕੀਤੀ ਹੈ। ਇਸੇ ਛਾਪਾਮਾਰੀ ਦੌਰਾਨ ਚਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਤਫਤੀਸ਼ ਦੌਰਾਨ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਗਈ।

ਜਾਂਚ ਅਧਿਕਾਰੀ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰੁਣ ਸ਼ਰਮਾ, ਵਰੁਣ ਸ਼ਰਮਾ, ਜਤਿੰਦਰ ਸਿੰਘ ਅਤੇ ਵਰਿੰਦਰ ਸਿੰਘ ਵਜੋਂ ਹੋਈ ਹੈ। ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਚਾਰੇ ਮੁਲਜ਼ਮ ਸਮਰਾਲਾ ਚੌਕ ਵਿਚ ਪੈਂਦੇ ਇਕ ਹੋਟਲ ਦੀ ਛੱਤ ‘ਤੇ ਪੈਸੇ ਲਗਾ ਕੇ ਜੂਆ ਖੇਡ ਰਹੇ ਹਨ।

ਜਾਣਕਾਰੀ ਤੋਂ ਬਾਅਦ ਪੁਲਿਸ ਨੇ ਹੋਟਲ ਦੀ ਛੱਤ ਤੇ ਦਬਿੱਸ਼ ਦਿੱਤੀ, ਪਰ ਪੁਲਿਸ ਪਾਰਟੀ ਨੂੰ ਆਉਂਦਿਆਂ ਦੇਖ ਮੁਲਜ਼ਮ ਫ਼ਰਾਰ ਹੋ ਗਏ। ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮੌਕੇ ਤੋਂ ਇਕ ਤਾਸ਼ ਅਤੇ ਪੌਣੇ ਦੋ ਲੱਖ ਰੁਪਏ ਤੋਂ ਵੱਧ ਦੀ ਜੂਏ ਦੀ ਰਾਸ਼ੀ ਬਰਾਮਦ ਕੀਤੀ ਹੈ। ਪੁਲਿਸ ਨੇ ਚਾਰਾਂ ਮੁਲਜ਼ਮਾਂ ਦੇ ਖਿਲਾਫ਼ ਜੂਆ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending