Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ : BOCW ਵੈਲਫੇਅਰ ਬੋਰਡ ਤਹਿਤ ਰਜਿਸਟਰਡ ਉਸਾਰੀ ਕਾਮਿਆਂ ਨੂੰ ਦੀਵਾਲੀ ਦਾ ਤੋਹਫ਼ਾ

Published

on

Punjab Govt Makes Big Announcement: Diwali Gift To Construction Workers Under BOCW Welfare Board

ਚੰਡੀਗੜ੍ਹ : ਉਸਾਰੀ ਕਿਰਤੀਆਂ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ 10 ਕਰੋੜ ਰੁਪਏ ਦੀ ਅੰਤਰਿਮ ਵਿੱਤੀ ਰਾਹਤ ਦੀ ਇੱਕ ਹੋਰ ਕਿਸ਼ਤ ਦਾ ਐਲਾਨ ਕੀਤਾ। ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ (BOCW) ਵੈਲਫੇਅਰ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਨੂੰ 3100 ਰੁਪਏ ਦੀ ਵਿੱਤੀ ਗ੍ਰਾਂਟ ਦੇਣ ਦਾ ਫ਼ੈਸਲਾ ਕੀਤਾ ਹੈ।

ਦੀਵਾਲੀ ਦੀ ਪੂਰਵਲੀ ਸ਼ਾਮ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ, “ਰੋਸ਼ਨੀ ਦੇ ਤਿਉਹਾਰ ‘ਤੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ 3100 ਰੁਪਏ ਦੀ ਵਿੱਤੀ ਗ੍ਰਾਂਟ ਇੱਕ ਸ਼ਗਨ ਹੈ।” ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਉਕਤ ਰਾਸ਼ੀ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆਂ ‘ਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ।

ਮੁੱਖ ਮੰਤਰੀ ਚੰਨੀ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਕਿਹਾ ਤਾਂ ਜੋ ਬੋਰਡ ਵੱਲੋਂ ਸਮੇਂ-ਸਮੇਂ ‘ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾ ਸਕੇ।

Facebook Comments

Trending