ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ ਦੀ ਨਿੱਘੀ ਵਧਾਈ ਦਿੱਤੀ ਹੈ।
ਡਾ. ਵੇਰਕਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।
ਇਸ ਦੇ ਨਾਲ ਹੀ ਡਾ. ਵੇਰਕਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ’ਤੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।
ਡਾ. ਵੇਰਕਾ ਨੇ ਲੋਕਾਂ ਨੂੰ ਇਹ ਪਵਿੱਤਰ ਤਿਉਹਾਰ ਫਿਰਕੂ ਸਦਭਾਵਨਾ, ਆਪਸੀ ਪ੍ਰੇਮ-ਪਿਆਰ ਅਤੇ ਭਾਈਚਾਰੇ ਨਾਲ ਜਾਤ, ਧਰਮ ਅਤੇ ਨਸਲ ਤੋਂ ਉਪਰ ਉੱਠ ਕੇ ਮਨਾਉਣ ਦੀ ਅਪੀਲ ਕੀਤੀ ਹੈ।