Connect with us

ਪੰਜਾਬ ਨਿਊਜ਼

ਪੰਜਾਬ ਪੁਲਿਸ ‘ਚ 300 ਗ਼ੈਰ-ਪੰਜਾਬੀਆਂ ਦੀ ਭਰਤੀ ਮਾਮਲੇ ਦਾ ਡਿਪਟੀ CM ਨੇ ਲਿਆ ਸਖ਼ਤ ਨੋਟਿਸ, DGP ਨੂੰ ਦਿੱਤੇ ਇਹ ਹੁਕਮ

Published

on

Deputy CM takes stern notice of recruitment case of 300 non-Punjabis in Punjab Police, issues order to DGP

ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ‘ਚ ਸਿਪਾਹੀ ਤੋਂ ਲੈ ਕੇ ਡੀਐੱਸਪੀ ਰੈਂਕ ਤਕ ਦੇ 300 ਗ਼ੈਰ ਪੰਜਾਬੀਆਂ ਦੀ ਭਰਤੀ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਖੀ ਤੋਂ ਸੱਤ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਮੰਗੀ ਹੈ। ਰੰਧਾਵਾ ਨੇ ਕਿਹਾ ਕਿ ਜੇਕਰ ਭਰਤੀ ਗ਼ੈਰਕਾਨੂੰਨੀ ਢੰਗ ਨਾਲ ਕੀਤੀ ਗਈ ਤਾਂ ਬਣਦੀ ਠੋਸ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਨੌਜਵਾਨ ਆਗੂ ਲੱਖਾ ਸਿੰਘ ਸਿਧਾਣਾ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਤੇ ਹੋਰਨਾਂ ਨੇ ਸਾਲ 2013 ਤੋ ਲੈ ਕੇ 2021 ਤਕ ਮੁੱਖ ਮੰਤਰੀ ਸਕਿਓਰਟੀ ਦੇ ਨਾਂ ‘ਤੇ ਵੱਡੇ ਪੱਧਰ ‘ਤੇ ਗ਼ੈਰ ਪੰਜਾਬੀਆਂ ਦੀ ਭਰਤੀ ਕਰਨ ਦੇ ਦੋਸ਼ ਲਾਏ ਸਨ ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ।

ਗ੍ਰਹਿ ਮੰਤਰੀ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

Facebook Comments

Trending