Connect with us

ਪੰਜਾਬੀ

ਐਡਵੋਕੇਟ ਕਾਸਾਬਾਦ ਨੇ ਲੋਕਾਂ ਨੂੰ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

Published

on

Advocate Kasabad called on the people to celebrate a green and environmentally friendly Diwali

ਲੁਧਿਆਣਾ : ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀ ਵਧਾਈ ਦਿੰਦਿਆਂ ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਕਾਸਾਬਾਦ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਪ੍ਰਦੂਸ਼ਣ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਈ ਜਾਵੇ । ਉਨਾਂ ਕਿਹਾ ਕਿ ਸਮਾਜ ਦੇ ਹਰ ਵਰਗਾਂ ਵੱਲੋਂ ਦੀਵਾਲੀ ਦੇ ਤਿਉਹਾਰ ਮੌਕੇ ਘਰਾਂ ਵਿੱਚ ਤੇਲ ਦੇ ਦੀਵੇ ਜਗਾਉਣੇ ਚਾਹੀਦੇ ਹਨ ਅਤੇ ਰੌਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਮਰਿਯਾਦਾ ਨਾਲ ਮਨਾਉਣਾ ਚਾਹੀਦਾ ਹੈ।

ਉਨਾਂ ਅੱਗੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ,ਇਸ ਲਈ ਸਾਨੂੰ ਸਾਰਿਆਂ ਨੂੰ ਇਸ ਦਿਨ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਪੌਦੇ ਲਗਾ ਕੇ ਸਾਫ਼-ਸੁਥਰੀ, ਗ੍ਰੀਨ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ। ਕਾਸਾਬਾਦ ਨੇ ਇਹ ਵੀ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੀ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਉਣੇ ਚਾਹੀਦੇ ਹਨ।

Facebook Comments

Trending