Connect with us

ਪੰਜਾਬ ਨਿਊਜ਼

ਚੰਨੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ : ਪਰਗਟ ਸਿੰਘ

Published

on

Channi government will spare no effort for the overall development of the state: Pargat Singh

ਜਲੰਧਰ : ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਲਈ ਪਾਰਦਰਸ਼ੀ, ਜਵਾਬਦੇਹ ਅਤੇ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਸਮੂਹ ਵਰਗਾਂ ਨੂੰ ਲਾਭ ਪਹੁੰਚਾਉਣ ਲਈ ਕਈ ਹੋਰ ਫੈਸਲੇ ਲਏ ਜਾ ਰਹੇ ਹਨ।

ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਠੋਸ ਮੁੱਦਾ ਨਾ ਹੋਣ ਕਾਰਨ ਵਿਰੋਧੀ ਧਿਰ ਵੱਲੋਂ ਕੂੜ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਅਕਾਲੀ-ਬਸਪਾ ਗਠਜੋੜ ਕੋਲ ਪੰਜਾਬ ਲਈ ਕੋਈ ਉਸਾਰੂ ਏਜੰਡਾ ਨਹੀਂ ਹੈ ਅਤੇ ਉਹ ਸੂਬੇ ਦੀ ਸੱਤਾ ਹਾਸਲ ਕਰਨ ਲਈ ਕੋਝੀਆਂ ਕੋਸ਼ਿਸ਼ਾਂ ਕਰ ਰਹੇ ਹਨ।

Facebook Comments

Trending