Connect with us

ਪੰਜਾਬ ਨਿਊਜ਼

ਲੁਧਿਆਣਾ ‘ਚ ਰਹੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਨੱਥੋਵਾਲ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Published

on

Expressing grief over the demise of the mother of District Public Relations Officer Nathowal who was staying in Ludhiana

ਲੁਧਿਆਣਾ :  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ ਦੀ ਮਾਤਾ ਜਸਪਾਲ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦੀਆਂ ਵੱਖ ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਵੀ ਨੱਥੋਵਾਲ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਉਹ 64 ਵਰ੍ਹਿਆਂ ਦੇ ਸਨ ਜਿਨ੍ਹਾਂ ਨੇ ਸੰਖੇਪ ਬਿਮਾਰੀ ਮਗਰੋਂ ਲੁਧਿਆਣਾ ਜ਼ਿਲ੍ਹੇ ਵਿਚ ਸਥਿਤ ਜੱਦੀ ਪਿੰਡ ਨੱਥੋਵਾਲ ਵਿਖੇ ਆਪਣੇ ਘਰ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Facebook Comments

Advertisement

Trending