ਲੁਧਿਆਣਾ : ਲੁਧਿਆਣਾ ਦੇ ਫਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੰਤ ਰਾਮਪਾਲ ਸਿੰਘ ਦੇ ਪਿਤਾ ਬਾਬਾ ਗੁਲਜ਼ਾਰ ਸਿੰਘ ਜੀ ਦੀ ਸਾਲਾਨਾ 20ਵੀਂ ਬਰਸੀ ਜੋ 3 ਤੋਂ 5 ਦਸੰਬਰ ਤੱਕ ਮਨਾਈ ਜਾ ਰਹੀ ਹੈ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ ਵਿਚ ਹੋਈ।
ਜਿਨ੍ਹਾਂ ਦੇ ਭੋਗ 5 ਦਸੰਬਰ ਨੂੰ ਪਾਏ ਜਾਣਗੇ, ਉਪਰੰਤ ਸੰਤ ਰਾਮਪਾਲ ਸਿੰਘ 11 ਤੋਂ 12 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਕੇ ਸੰਗਤ ਨੂੰ ਨਿਹਾਲ ਕਰਨਗੇ।
ਇਸ ਮੌਕੇ ਪੰਜਾਬ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਹਸਤੀਆਂ ਬਾਬਾ ਗੁਲਜ਼ਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ ਅਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦਰਬਾਰ ਵਿਖੇ ਨਤਮਸਤਕ ਹੋਣਗੀਆਂ। ਗ਼ਰੀਬ ਅਤੇ ਲੋੜਵੰਦਾਂ ਲਈ ਵੱਖ ਵੱਖ ਬੀਮਾਰੀਆਂ ਦੇ ਮਾਹਰ ਡਾਕਟਰ ਮੁਫ਼ਤ ਮੈਡੀਕਲ ਚੈੱਕਅਪ ਚੈੱਕਅੱਪ ਕਰਨਗੇ।
ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਮਨਦੀਪ ਸਿੰਘ, ਗੁਰਮੁਖ ਸਿੰਘ ਰਾਹੀ, ਗੁਰਪ੍ਰੀਤ ਸਿੰਘ ਬੱਧਨੀ, ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਹਰਬੰਸ ਸਿੰਘ, ਬੁੱਧ ਸਿੰਘ, ਮੇਜਰ ਸਿੰਘ, ਜੋਗਿੰਦਰ ਸਿੰਘ, ਗੁਰਜੰਟ ਸਿੰਘ, ਜਸਬੀਰ ਸਿੰਘ ਬਿੱਟੂ, ਸਰਪੰਚ ਉਜਾਗਰ ਸਿੰਘ ਕਨੇਡਾ, ਕਰਨੈਲ ਸਿੰਘ, ਰਾਜਿੰਦਰ ਸਿੰਘ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਪਹੁੰਚੇ ਅਨੇਕਾਂ ਸ਼ਰਧਾਲੂ ਵੀ ਹਾਜ਼ਰ ਸਨ।