ਖੰਨਾ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 65ਵੀਂ ਬਰਸੀ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵੱਲੋਂ ਮਨਾਈ ਗਈ। ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਬੀਐੱਸਪੀ ਦਫ਼ਤਰ ਖੰਨਾ ਵਿਖੇ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਅਕਾਲੀ ਦਲ ਯਾਦਵਿੰਦਰ ਸਿੰਘ ਯਾਦੂ ਤੇ ਜ਼ਿਲ੍ਹਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਹਰਭਜਨ ਸਿੰਘ ਦੁੱਲਵਾਂ ਵੱਲੋਂ ਸ਼ਿਰਕਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਉਨ੍ਹਾਂ ਦੇ ਜੀਵਨ ਸਬੰਧੀ ਚਾਨਣਾ ਪਾਇਆ।
ਯਾਦੂ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਨੇ ਭਾਰਤ ਨੂੰ ਅਜਿਹਾ ਅਗਾਂਹਵਧੂ ਤੇ ਸਰਬਸੰਮਤੀ ਵਾਲਾ ਸੰਵਿਧਾਨ ਦਿੱਤਾ ਸੀ ਜਿਸ ਨੇ ਪੂਰੇ ਦੇਸ਼ ਨੂੰ ਏਕਤਾ ਦੇ ਧਾਗੇ ‘ਚ ਬੰਨਣ ਦੇ ਨਾਲ-ਨਾਲ ਦੇਸ਼ ਦੇ ਹਰ ਨਾਗਰਿਕ ਨੂੰ ਆਪਣਾ ਜੀਵਨ ਸਵਾਰ ਕੇ ਦੇਸ਼ ਦੇ ਵਿਕਾਸ ‘ਚ ਭਾਈਵਾਲ ਬਣਨ ਦੀ ਪੇ੍ਰਨਾ ਦਿੱਤੀ।