ਪੰਜਾਬੀ
ਪਨਬੱਸ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਜਾਰੀ
Published
3 years agoon
ਲੁਧਿਆਣਾ : ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ। ਇਸ ਦੇ ਨਾਲ ਹੀ ਉਨਾਂ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੇ ਹਲਕੇ ਵਿੱਚ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ।
ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਕਿੱਟ ਹੋਇਆ ਹੈ । ਸਥਾਨਕ ਬੱਸ ਅੱਡੇ ‘ਤੇ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਕੈਬਨਿਟ ਮੀਟਿੰਗ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰਨ ਅਣਮਿਥੇ ਸਮੇਂ ਦੀ ਹੜਤਾਲ ‘ਤੇ ਜਾਣਾ ਪਿਆ।
ਉਨਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਈ ਵਾਰ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਪਰ ਕਾਗ਼ਜ਼ੀ ਵਾਅਦਾ ਹੀ ਸਾਬਤ ਹੋਇਆ। ਉਨਾਂ ਕਿਹਾ ਕਿ ਹੁਣ ਨਵੇਂ ਮੁੱਖ ਮੰਤਰੀ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ। ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ।
ਉਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਮ ਜਨਤਾ, ਸਟੂਡੈਂਟਸ ਯੂਨੀਅਨਾਂ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟਰੇਡ ਯੂਨੀਅਨਾਂ ਅਤੇ ਲੋਕਾਂ ਵੱਲੋਂ ਭਰਵੀਂ ਹਮਾਇਤ ਮਿਲ ਰਹੀ ਹੈ। ਦੂਜੇ ਪਾਸੇ ਡੀਪੂਆਂ ਦੇ ਜਰਨਲ ਮੈਨੇਜਰ ਸੰਘਰਸ਼ ਨੂੰ ਦਬਾਉਣ ਲਈ ਪਰਚਿਆਂ ਦੇ ਨਾਲ ਹੁਣ ਨਵੀਂ ਭਰਤੀ ਬਿਨਾਂ ਡਰਾਈਵਿੰਗ ਟੈੱਸਟ ਲੈਣ ਦੇ ਭਰਤੀ ਕਰ ਕੇ ਆਮ ਜਨਤਾ ਦੀ ਜਾਨ ਨੂੰ ਸਿੱਧਾ ਖ਼ਤਰੇ ਵਿੱਚ ਪਾਈ ਜਾ ਰਹੇ ਹਨ।
You may like
-
ਪੰਜਾਬ ‘ਚ 2800 ਦੇ ਕਰੀਬ ਬੱਸਾਂ ਨੂੰ ਲੱਗੀ ਬ੍ਰੇਕ, ਸਵਾਰੀਆਂ ‘ਚ ਹਾਹਾਕਾਰ
-
ਪੰਜਾਬ ‘ਚ ਅੱਜ PRTC-PUNBUS ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ
-
20 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਪਨਬੱਸ ਤੇ ਪੀ ਆਰ ਟੀ ਸੀ ਬੱਸਾਂ ਦਾ ਹੋਵੇਗਾ ਚੱਕਾ ਜਾਮ
-
ਸਰਕਾਰੀ ਬੱਸਾਂ ਦੇ ਕੱਚੇ/ਠੇਕਾ ਕਾਮਿਆਂ ਨੇ ਕੀਤਾ ਇਸ ਦਿਨ ਤੋਂ ਹੜਤਾਲ ਦਾ ਐਲਾਨ
-
ਲੁਧਿਆਣਾ ‘ਚ ਖੰਭੇ ਨਾਲ ਟਕ/ਰਾਈ ਪਨਬੱਸ,15-20 ਸਵਾਰੀਆਂ ਨੂੰ ਲੱਗੀਆਂ ਮਾਮੂਲੀ ਸੱ/ਟਾਂ
-
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਿਚਾਰ-ਵਟਾਂਦਰਾ