ਅਪਰਾਧ
ਜਬਰ ਜਨਾਹ ਮਾਮਲਾ : MLA ਸਿਮਰਜੀਤ ਬੈਂਸ ਨੂੰ ਤੀਜੀ ਵਾਰ ਗ੍ਰਿਫ਼ਤਾਰੀ ਵਾਰੰਟ ਜਾਰੀ
Published
3 years agoon

ਲੁਧਿਆਣਾ : ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਮੁੜ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਆਤਮ ਨਗਰ ਵਿਧਾਨ ਸਭਾ ਦੇ ਵਿਧਾਇਕ ਹਰਸਿਮਰਜੀਤ ਸਿੰਘ ਬੈਂਸ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ 23 ਦਸੰਬਰ ਲਈ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਪਿਛਲੀਆਂ ਦੋ ਪੇਸ਼ੀਆਂ ’ਤੇ ਵੀ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਪਰ ਕੋਈ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋਇਆ। ਅਦਾਲਤ ਨੇ ਪੁਲਿਸ ਨੂੰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।
ਸ਼ੁੱਕਰਵਾਰ ਨੂੰ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਪੀੜਤ ਧਿਰ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਦੋਸ਼ ਲਾਇਆ ਕਿ ਵਿਧਾਇਕ ਦੇ ਗ੍ਰਿਫ਼ਤਾਰੀ ਵਾਰੰਟ ਹੋਣ ਦੇ ਬਾਵਜੂਦ ਵੀ ਵਿਧਾਇਕ ਪੁਲੀਸ ਸੁਰੱਖਿਆ ਹੇਠ ਸਿਆਸੀ ਰੈਲੀਆਂ ਕਰ ਰਹੇ ਹਨ। ਪੁਲੀਸ ਦੇ ਸਾਹਮਣੇ ਹੋਣ ਦੇ ਬਾਵਜੂਦ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਇਸ ’ਤੇ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਜਦੋਂ ਵੀ ਉਹ ਗ੍ਰਿਫ਼ਤਾਰੀ ਲਈ ਮੁਲਜ਼ਮ ਦੇ ਘਰ ਜਾਂਦੀ ਹੈ ਤਾਂ ਉਹ ਉੱਥੇ ਨਹੀਂ ਮਿਲਦੀ।
ਜ਼ਿਕਰਯੋਗ ਹੈ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਹੋਰਨਾਂ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਕੇਸ ਵਿੱਚ ਪੁਲੀਸ ਨੇ 10 ਨਵੰਬਰ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਪਹਿਲਾਂ ਵੀ ਦੋ ਵਾਰ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ ਪਰ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ।
You may like
-
ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਹਟੀ, 5 ਕਰੋੜ 70 ਲੱਖ ਦੇ ਕਰੀਬ ਬਣਦੀ ਹੈ ਪੁਰਸਕਾਰਾਂ ਦੀ ਰਕਮ
-
ਜ/ਬ/ਰ ਜ,/ਨਾ/ਹ ਅਤੇ ਕ/ਤ/ਲ ਦੀ ਕੋਸ਼ਿਸ਼ ਕਰਨ ਦੇ ਦੋ/ਸ਼ੀ ਨੂੰ 20 ਸਾਲ ਦੀ ਕੈ/ਦ
-
ਜ.ਬ.ਰ-ਜ਼ਿ.ਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
-
ਐੱਮਟੀਪੀ ਬਿੰਦਰਾ ਦੇ ਬੇਟੇ ਤੇ ਭਤੀਜੇ ਨੇ ਅਦਾਲਤ ‘ਚ ਕੀਤਾ ਆਤਮ ਸਮਰਪਣ, ਦੋ ਦਿਨ ਦੇ ਪੁਲਿਸ ਰਿਮਾਂਡ
-
ਸਾਬਕਾ ਮੰਤਰੀ ਆਸ਼ੂ ਦੀ ਜ਼ਮਾਨਤ ‘ਤੇ ਫੈਸਲਾ ਅੱਜ, ਪਟਿਆਲਾ ਜੇਲ੍ਹ ‘ਚ ਹਨ ਬੰਦ
-
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਸੁਣਵਾਈ 7 ਤਾਰੀਖ਼ ਨੂੰ