ਲੁਧਿਆਣਾ : ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ, ਗੁੱਜਰਖਾਨ ਕੈਂਪਸ ਮਾਡਲ ਟਾਊਨ, ਲੁਧਿਆਣਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਕਾਲਜ ਗਵਰਨਿੰਗ ਬਾਡੀ ਦੇ ਸਾਬਕਾ ਜਨਰਲ ਸਕੱਤਰ ਪ੍ਰੋ: ਗੁਰਬੀਰ ਸਿੰਘ ਸਰਨਾ ਦੇ ਨਾਂਅ ‘ਤੇ ਪਿਤਾ ਰਹਿਤ ਬੇਟੀਆਂ ਨੂੰ ਵਜ਼ੀਫ਼ਾ ਦੇਣ ਦੇ ਨੇਕ ਕਾਰਜ ਦੀ ਸ਼ੁਰੂਆਤ ਕੀਤੀ।
ਪ੍ਰੋਗਰਾਮ ਤਹਿਤ ਸਾਰੇ ਵਿਦਿਆਰਥੀਆਂ ਨੂੰ ਬਰਾਬਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਕਾਲਜ ਪ੍ਰਬੰਧਕਾਂ ਵਲੋਂ 24 ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਗਿਆ। ਪ੍ਰੋ: ਸਰਨਾ ਇਕ ਦੂਰਅੰਦੇਸ਼ੀ ਅਤੇ ਪਰਉਪਕਾਰੀ ਇਨਸਾਨ ਸਨ ਜਿਨ੍ਹਾਂ ਨੇ ਹਮੇਸ਼ਾ ਸਮਾਜ ਦੇ ਹਾਸ਼ੀਏ ‘ਤੇ ਪਛੜੇ ਵਰਗਾਂ ਨੂੰ ਸਿੱਖਿਆ ਪ੍ਰਦਾਨ ਕਰਨ ਬਾਰੇ ਸੋਚਿਆ।
ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਕਾਲਜ ਵਲੋਂ ਕੀਤੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ ਕਿਉਂਕਿ ਇਹ ਉਨ੍ਹਾਂ ਵਿਦਿਆਰਥੀਆਂ ਨੂੰ ਇਕ ਮੌਕਾ ਪ੍ਰਦਾਨ ਕਰੇਗਾ, ਜੋ ਬਦਕਿਸਮਤੀ ਨਾਲ ਆਪਣੇ ਪਰਿਵਾਰਾਂ ਦਾ ਕਮਾਊ ਮੈਂਬਰ ਗੁਆ ਬੈਠੇ ਹਨ। ਜਨਰਲ ਸਕੱਤਰ ਇੰਜੀਨੀਅਰ ਗੁਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਲੋੜਵੰਦ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਤਤਪਰ ਰਹਿੰਦੀ ਹੈ।