ਮੋਹਾਲੀ : ਪੰਜਾਬ ਰੋਡਵੇਜ਼ ਪਨਬੱਸ/PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਹੱਕੀ ਮੰਗਾਂ ਲਈ ਚੱਲ ਰਹੀ ਹੜਤਾਲ ਦੇ 9ਵੇਂ ਦਿਨ ਖਰੜ ਟੀ ਪੁਆਇੰਟ ਤੇ ਪੂਰੇ ਪੰਜਾਬ ਵਿੱਚ ਵਰਕਰਾਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਰਾਜਾ ਅਮਰਿੰਦਰ ਸਿੰਘ ਵੜਿੰਗ ਸਮੇਤ ਟਰਾਂਸਪੋਰਟ ਦੇ ਸੈਕਟਰੀ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਕੋਈ ਹੱਲ ਕੱਢਣ ਦੀ ਬਜਾਏ ਕੋਈ ਮੀਟਿੰਗ ਤੱਕ ਨਹੀਂ ਬੁਲਾਈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਵਿੱਚ ਸਰਕਾਰੀ ਬੱਸਾਂ 10 ਹਜ਼ਾਰ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਡਾਟਾ ਐਂਟਰੀ ਉਪਰੇਟਰਾ,ਅਡਵਾਸ ਬੁੱਕਰਾਂ ਦੀ ਤਨਖਾਹ ਵਿੱਚ ਵਾਧਾ ਕਰਨ,ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ,ਹਾਈਕੋਰਟ ਵਿੱਚ ਕੇਸ ਜਿੱਤੇ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਲਿਆ ਜਾਵੇ।
ਇਸ ਲੜਾਈ ਵਿੱਚ ਪੰਜਾਬ ਦੀਆਂ ਸਮੂੰਹ ਕਿਸਾਨ ਜੱਥੇਬੰਦੀਆਂ ਨੇ ਹਮਾਇਤ ਦਾ ਐਲਾਨ ਕੀਤਾ ਹੈ,ਚੰਡੀਗੜ੍ਹ ਸਰਕਾਰੀ ਟਰਾਂਸਪੋਰਟ ਦੀਆਂ ਯੂਨੀਅਨਾਂ ਵੱਲੋਂ ਹਮਾਇਤ ਦਾ ਐਲਾਨ,ਹਰਿਆਣਾ ਰੋਡਵੇਜ਼ ਦੀਆਂ ਸਮੂੰਹ ਜੱਥੇਬੰਦੀਆਂ ਅਤੇ ਜਨਤਕ ਜੱਥੇਬੰਦੀਆਂ ਨੇ ਹਮਾਇਤ ਦਾ ਐਲਾਨ ਕੀਤਾ ਹੈ ਜੇਕਰ ਪੰਜਾਬ ਸਰਕਾਰ ਨੇ ਹੱਲ ਨਾ ਕੀਤਾ ਤਾਂ ਹੜਤਾਲ ਜਾਰੀ ਰਹੇਗੀ ਅਤੇ ਆਉਣ ਵਾਲੇ ਸੰਘਰਸ਼ ਹੋਰ ਵੀ ਤਿੱਖੇ ਕੀਤੇ ਜਾਣਗੇ।