ਹਠੂਰ / ਲੁਧਿਆਣਾ : ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਅਤੇ ਸਰਸਾ ਨਦੀ ‘ਤੇ ਪਏ ਪਰਿਵਾਰ ਵਿਛੋੜੇ ਦੇ ਵੈਰਾਗਮਈ ਪਲਾਂ ਦੀ ਯਾਦ ਨੂੰ ਤਾਜ਼ਾ ਕਰਵਾਉਂਦਾ ਸੰਸਾਰ ਪ੍ਰਸਿੱਧ ਗੁਰਦੁਆਰਾ ਮੈਹਦੇਆਣਾ ਸਾਹਿਬ ਵਲੋਂ ’27 ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ’ 21-22 ਦਸੰਬਰ ਦੀ ਰਾਤ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਰਵਾਨਾ ਹੋਵੇਗਾ।
ਇਸ ਸਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੇ ਕਿਹਾ ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਸੰਸਥਾਪਕ ਬਾਬਾ ਜੋਰਾ ਸਿੰਘ ਲੱਖਾ ਵਲੋਂ ਇਹ ਅਲੌਕਿਕ ਦਸਮੇਸ਼ ਪੈਦਲ ਮਾਰਚ ਸ਼ੁਰੂ ਕੀਤਾ ਗਿਆ ਸੀ, ਜੋ ਕਿ ਪਿਛਲੇ 27 ਸਾਲਾਂ ਤੋਂ ਲਗਾਤਾਰ ਸੰਗਤ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਸਜਾਇਆ ਜਾਂਦਾ ਹੈ
13 ਟਰੈਕਟਰ-ਟਰਾਲੀਆਂ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤੇ ਗਏ। ਉਨ੍ਹਾਂ ਕਿਹਾ 27ਵਾਂ ਦਸਮੇਸ਼ ਪੈਦਲ ਮਾਰਚ 21-22 ਦਸੰਬਰ ਦੀ ਰਾਤ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਰਵਾਨਾ ਹੋਵੇਗਾ।