Connect with us

ਪੰਜਾਬੀ

ਪੰਜਾਬ ‘ਚ ਸੰਘਣੀ ਧੁੰਦ ਕਾਰਣ ਕਈ ਟਰੇਨਾਂ ਲੇਟ; ਦਰਜਨਾਂ ਰੱਦ

Published

on

Many trains delayed in Punjab due to dense fog; Dozens canceled

ਲੁਧਿਆਣਾ : ਸੰਘਣੀ ਧੁੰਦ ਨੇ ਪੰਜਾਬ ਵਿੱਚ ਰੇਲ ਆਵਾਜਾਈ ਸਮੇਤ ਆਮ ਜਨਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਲੁਧਿਆਣਾ ਤੋਂ ਆਉਣ-ਜਾਣ ਵਾਲੀਆਂ ਟਰੇਨਾਂ ਘੰਟਿਆਂ ਬੱਧੀ ਲੇਟ ਹੋਣ ਕਾਰਨ ਯਾਤਰੀ ਪਰੇਸ਼ਾਨ ਰਹੇ। ਲੁਧਿਆਣਾ ਸਟੇਸ਼ਨ ‘ਤੇ ਰੇਲ ਗੱਡੀਆਂ ਦੀ ਉਡੀਕ ਕਰ ਰਹੇ ਯਾਤਰੀਆਂ ਦਾ ਕਹਿਣਾ ਹੈ ਕਿ ਉਹ ਕਰੀਬ 2 ਘੰਟੇ ਤੋਂ ਬੈਠੇ ਹਨ ਅਤੇ ਰੇਲ ਗੱਡੀਆਂ ਦੇ ਆਉਣ ਦੀ ਕੋਈ ਸੂਚਨਾ ਨਾ ਮਿਲਣ ਕਾਰਨ ਪਰੇਸ਼ਾਨ ਹਨ।

ਰੇਲਵੇ ਮੁਤਾਬਕ ਦਿੱਲੀ ਤੋਂ ਅੰਮ੍ਰਿਤਸਰ ਜਾਣ ਵਾਲੀ ਅੰਮ੍ਰਿਤਸਰ ਸੁਪਰਫਾਸਟ ਐਕਸਪ੍ਰੈੱਸ 2-3 ਘੰਟੇ ਲੇਟ ਚੱਲ ਰਹੀ ਹੈ। ਜੰਮੂ-ਤਵੀ ਜਾਣ ਵਾਲੀ ਬੇਗਮਪੁਰਾ ਐਕਸਪ੍ਰੈਸ 1ਤੋਂ 2 ਘੰਟਾ ਲੇਟ ਹੋਣ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਫ਼ਿਰੋਜ਼ਪੁਰ ਤੋਂ ਚੱਲਣ ਵਾਲੀ DMU ਟਰੇਨ ਰੱਦ ਕਰ ਦਿੱਤੀ ਗਈ ਹੈ। ਸਹਰਸਾ ਬਿਹਾਰ ਤੋਂ ਆ ਰਹੀ ਗਰੀਬ ਰਥ ਐਕਸਪ੍ਰੈਸ ਦੇਰੀ ਨਾਲ ਚੱਲ ਰਹੀ ਹੈ। ਅੰਮ੍ਰਿਤਸਰ ਤੋਂ ਗੋਰਖਪੁਰ ਰੇਲਗੱਡੀ ਲੁਧਿਆਣਾ ਇਕ ਘੰਟਾ ਲੇਟ ਪੁੱਜਣ ਕਾਰਨ ਯਾਤਰੀ ਪ੍ਰੇਸ਼ਾਨ ਹੋਏ। ਇਸ ਕਾਰਨ ਹੋਰ ਟਰੇਨਾਂ ਵੀ 2 ਤੋਂ 3 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।

ਲੁਧਿਆਣਾ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਅਸ਼ੋਕ ਸਿੰਘ ਸਲਾਰੀਆ ਨੇ ਦੱਸਿਆ ਕਿ ਸੰਘਣੀ ਧੁੰਦ ਕਾਰਨ ਕਈ ਟਰੇਨਾਂ ਲੇਟ ਹੋ ਰਹੀਆਂ ਹਨ। ਸੰਘਣੀ ਧੁੰਦ ਕਾਰਨ ਦਰਜਨਾਂ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸੰਘਣੀ ਧੁੰਦ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਮੁਸ਼ਕਲ ਹੋ ਗਈ ਹੈ। ਸਟੇਸ਼ਨ ਸੁਪਰਡੈਂਟ ਤਰੁਣ ਕੁਮਾਰ ਨੇ ਕਿਹਾ ਕਿ ਅਸੀਂ ਜਾਂਚ ਕੇਂਦਰ ਤੋਂ ਜਾਂਚ ਕਰਵਾ ਕੇ ਸਿਸਟਮ ਨੂੰ ਮਜ਼ਬੂਤ ​​ਕਰਾਂਗੇ।

Facebook Comments

Trending