ਪੰਜਾਬੀ
ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ
Published
3 years agoon
ਲੁਧਿਆਣਾ : ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ-39 ਅਰਬਨ ਅਸਟੇਟ, ਚੰਡੀਗੜ੍ਹ ਰੋਡ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਬੀਤੇ ਕੱਲ ਖੇਡ ਕਿੱਟਾਂ ਵੰਡੀਆਂ।
ਸ੍ਰੀ ਬਿੰਦਰਾ ਵੱਲੋਂ ਸਕੂਲ ਵਿੱਚ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰ ਕ੍ਰਿਸਪਿਨ ਮਾਰੀਆ ਡੀ.ਐਮ. ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ.ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।
ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
You may like
-
ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਕੀਤਾ ਸਨਮਾਨਿਤ
-
ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵਲੋਂ ਵਿਦਿਆਰਥਣਾਂ ਨੂੰ ਖੇਡ ਕਿੱਟਾਂ ਤੇ ਟ੍ਰੈਕ ਸੂਟ ਵੰਡੇ
-
ਦਸ਼ਮੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ 20 ਖੇਡ ਕਿੱਟਾਂ
-
ਲੋਧੀ ਕਲੱਬ ਸਪੋਰਟਸ ਕਾਰਨੀਵਲ ਦੌਰਾਨ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
-
ਕੈਬਨਿਟ ਮੰਤਰੀ ਪਰਗਟ ਸਿੰਘ ਵੱਲੋਂ ਪਿੰਡ ਖਾਕਟ ‘ਚ ਖੇਡ ਗਰਾਊਂਡ ਦਾ ਉਦਘਾਟਨ
-
ਰੋਜ਼ਗਾਰ ਮੇਲੇ ‘ਚ 63 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ