ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਐਡਵੋਕੇਟ ਹਰਪ੍ਰੀਤ ਸਿੰਘ ਗਰਚਾ ਨੂੰ ਹਲਕਾ ਸਾਹਨੇਵਾਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਗਰਚਾ ਵੱਲੋਂ ਇਸ ਨਿਯੁਕਤੀ ਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਇਨ੍ਹਾਂ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇਸ ਨਿਮਾਣੇ ਜਿਹੇ ਨੂੰ ਹਲਕਾ ਸਾਹਨੇਵਾਲ ਦਾ ਇੰਚਾਰਜ ਨਿਯੁਕਤ ਕੀਤਾ ਅਤੇ ਮੈਂ ਇਨ੍ਹਾਂ ਨੂੰ ਪੂਰਾ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਵੱਲੋਂ ਜੋ ਵੀ ਸੰਦੇਸ਼ ਆਵੇਗਾ ਉਸ ਨੂੰ ਸਿਰੇ ਚਾੜ੍ਹਨ ਵਿੱਚ ਦਿਨ-ਰਾਤ ਮਿਹਨਤ ਕਰਾਂਗਾ ।