Connect with us

ਪੰਜਾਬ ਨਿਊਜ਼

ਸਿੱਖ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਹਰਜਿੰਦਰ ਧਾਮੀ ਦਾ ਵੱਡਾ ਫ਼ੈਸਲਾ, SGPC ਵੀ ਬਣਾਏਗੀ ਸਿੱਟ

Published

on

Harjinder Dhami's big decision after meeting with Sikh organizations, SGPC will also form a seat

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਂਗ ਸ਼੍ਰੋ੍ਮਣੀ ਕਮੇਟੀ ਵੀ ਇਕ ਸਿੱਟ ਬਣਾੲੇਗੀ।

ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀ ਸਿੱਟ ਬਣਨ ਦੀ ਉਡੀਕ ਕਰ ਰਹੇ ਹਾਂ, ਉਸ ਤੋਂ ਬਾਅਦ ਅਸੀਂ ਆਪਣੀ ਸਿੱਟ ਬਣਾਵਾਂਗੇ। ਜੋ ਪੁਲਸ ਨੇ ਤਫ਼ਤੀਸ਼ ਕਰਨੀ ਹੈ, ਉਹ ਉਸ ਦਾ ਆਪਣਾ ਸਿਸਟਮ ਹੈ। ਸਾਡੀ ਸਿੱਟ ਮੋਨੀਟਰੀ ਵਾਚ ਕਰੇਗੀ ਕਿ ਉਸ ’ਚ ਕੀ ਸੱਚ ਹੈ ਅਤੇ ਕੀ ਝੂਠ ਹੈ। ਉਸ ’ਚ 10-15 ਦਿਨ ਲੱਗ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੀ ਭੂਮਿਕਾ ’ਤੇ ਵਿਸ਼ਵਾਸ ਪ੍ਰਗਟ ਕੀਤਾ ਹੈ।

ਉਕਤ ਮੁਲਜ਼ਮ ਨੂੰ ਗੁਰਦੁਆਰਾ ਸਾਹਿਬ ’ਚ ਤਾਇਨਾਤ ਟਾਸਕ ਫੋਰਸ ਨੇ ਸ਼ੱਕ ਪੈਣ ’ਤੇ ਅੰਦਰ ਦਾਖਲ ਹੋਣ ਤੋਂ ਕਈ ਵਾਰ ਰੋਕਿਆ ਸੀ ਪਰ ਟਾਸਕ ਫੋਰਸ ਦੀ ਡਿਊਟੀ ਬਦਲਣ ’ਤੇ ਉਹ ਕਿਸੇ ਤਰ੍ਹਾਂ ਅੰਦਰ ਦਾਖਲ ਹੋ ਗਿਆ, ਜਿਸ ਤੋਂ ਬਾਅਦ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਬੀਤੇ ਦਿਨ ਇਸ ਮਾਮਲੇ ਦੀ ਜਾਂਚ ਕਰਨ ਲਈ ਸਿੱਟ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਿੱਟ ਦੇ ਫ਼ੈਸਲੇ ਤੋਂ ਬਾਅਦ ਉਕਤ ਮੁਲਜ਼ਮ ਨਾਲ ਸਬੰਧਤ ਵੀਡੀਓ ਨੂੰ ਜਨਤਕ ਕੀਤਾ ਜਾਵੇਗਾ ਕਿ ਟਾਸਕ ਫੋਰਸ ਵੱਲੋਂ ਉਸ ਨੂੰ ਕਿੰਨੀ ਵਾਰ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪੂਰੀ ਰਿਕਾਰਡਿੰਗ ਹੈ ਕਿ ਉਹ ਕਿੱਥੋਂ ਦਾਖਲ ਹੋਇਆ ਤੇ ਕਿੰਨੀ ਵਾਰ ਪਰਿਕਰਮਾ ਕੀਤੀ।

Facebook Comments

Trending