Connect with us

ਪੰਜਾਬ ਨਿਊਜ਼

ਪੰਜਾਬ ‘ਚ ਠੰਢ ਕਾਰਨ 2 ਲੋਕਾਂ ਨੇ ਤੋੜਿਆ ਦਮ, ਕੱਲ੍ਹ ਰਹੇਗੀ ਬੱਦਲਵਾਈ

Published

on

Two killed in cold snap in Punjab

ਲੁਧਿਆਣਾ : ਪੰਜਾਬ ਵਿੱਚ ਸੀਤ ਲਹਿਰ ਜਾਰੀ ਹੈ। ਸੂਬੇ ਵਿੱਚ ਠੰਢ ਕਾਰਨ ਦੋ ਲੋਕਾਂ ਨੇ ਦਮ ਤੋੜ ਦਿੱਤਾ। ਬਠਿੰਡਾ ‘ਚ ਰਾਤ ਨੂੰ ਪਟਿਆਲਾ ਰੇਲਵੇ ਫਾਟਕ ਨੇੜੇ ਫੁੱਟਪਾਥ ‘ਤੇ ਸੌਂ ਰਹੇ ਸਾਧੂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜਲੰਧਰ ‘ਚ ਵੀ ਠੰਢ ਨਾਲ ਇਕ ਵਿਅਕਤੀ ਨੇ ਦਮ ਤੋੜ ਦਿੱਤਾ ।

ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਸੀ। ਵੱਧ ਤੋਂ ਵੱਧ ਤਾਪਮਾਨ 17.6 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਚਾਰ ਡਿਗਰੀ ਘੱਟ ਸੀ।

ਮੌਸਮ ਵਿਭਾਗ ਅਨੁਸਾਰ 21 ਦਸੰਬਰ ਨੂੰ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 22 ਦਸੰਬਰ ਨੂੰ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਜਦਕਿ 24 ਅਤੇ 25 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਡੀਆਂ ਹਵਾਵਾਂ ਵੀ ਚੱਲਣਗੀਆਂ।

Facebook Comments

Trending