ਲੁਧਿਆਣਾ : ਖ਼ੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚੱਲ ਰਹੇ ਹਨ, ਜਿਨ੍ਹਾਂ ਤੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ। ਸਰਕਾਰ ਦੀ ਨੀਤੀ ਅਨੁਸਾਰ ਖਪਤਕਾਰਾਂ ਨੂੰ ਸਸਤੀ ਅਤੇ ਮੁਫਤ ਕਣਕ ਰਾਸ਼ਨ ਡੀਪੂਆਂ ਰਾਹੀਂ ਦਿੱਤੀ ਜਾਂਦੀ ਹੈ ਅਤੇ ਲੱਖਾਂ ਲੋਕ ਰਾਸ਼ਨ ਡੀਪੂਆਂ ਨਾਲ ਜੁੜੇ ਹੋਏ ਹਨ।
ਇਨ੍ਹਾਂ ਦਿਨਾਂ ਵਿਚ ਵੀ ਰਾਸ਼ਨ ਡੀਪੂਆਂ ਰਾਹੀਂ ਅਤੇ ਇੰਸਪੈਕਟਰ ਦੀ ਮੌਜੂਦਗੀ ਵਿਚ ਸਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਰਾਸ਼ਨ ਡਿਪੂ ਖੋਲ੍ਹਣ ਅਤੇ ਬੰਦ ਕਰਨ ਸੰਬੰਧੀ ਨਿਯਮ ਵੀ ਬਣੇ ਹੋਏ ਹਨ, ਪਰ ਸ਼ਹਿਰ ਦੇ ਅਨੇਕਾਂ ਇਲਾਕਿਆਂ ਵਿਚ ਅਨੇਕਾਂ ਹੀ ਰਾਸ਼ਨ ਡਿਪੂ ਬੰਦ ਨਜ਼ਰ ਆਉਂਦੇ ਹਨ, ਜਿਸ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਸਮੇਂ ਦੀ ਵੀ ਬਰਬਾਦੀ ਹੁੰਦੀ ਹੈ ਅਤੇ ਮੰਗ ਕੀਤੀ ਜਾਂਦੀ ਹੈ ਕਿ ਰਾਸ਼ਨ ਡੀਪੂਆਂ ਦੇ ਕੰਮਕਾਜ ਉਪਰ ਪੂਰੀ ਨਿਗਰਾਨੀ ਰੱਖੀ ਜਾਵੇ।
ਗੱਲਬਾਤ ਦੌਰਾਨ ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਸ਼ਨ ਡੀਪੂਆਂ ਦੇ ਕੰਮਕਾਜ ਉਪਰ ਪੂਰੀ ਨਿਗਰਾਨੀ ਰੱਖੀ ਜਾਂਦੀ ਹੈ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।