ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਵਿਖੇ ਅੱਜ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਤਹਿਤ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ
।
ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਪ੍ਰੋਗਰਾਮ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਇਲੈਕਸ਼ਨ ਕਮਿਸ਼ਨਰ ਪੰਜਾਬ ਦੇ ਹੁਕਮਾਂ ਅਨੁਸਾਰ ਡਾ ਰਣਜੀਤ ਸਿੰਘ ਦੇ ਮਾਰਗ ਦਰਸ਼ਨ ਹੇਠ ਸਵੀਪ ਕਿਰਿਆ ਦੇ ਤਹਿਤ ਚੱਲ ਰਹੇ ਪ੍ਰੋਗਰਾਮਾਂ ਵਿੱਚ ਅੱਜ ਸਕੂਲ ਵਿਖੇ ਡਾ ਜਸਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ।
ਇਸ ਵਿੱਚ ਇਸ ਵਿਚ ਡਾ ਜਸਵਿੰਦਰ ਸਿੰਘ ਨੇ ਨਵੇਂ ਵੋਟਰ ਬਣਾਉਣ ਅਤੇ ਆਪਣੀ ਵੋਟ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵੋਟ ਦੀ ਤਾਕਤ ਨੂੰ ਸਮਝਣ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਜਤਿਨ ਅਰੋੜਾ, ਅਰਵਿੰਦ ਕੁਮਾਰ , ਮਨੋਜ ਕੁਮਾਰ, ਰਾਜ ਗਗਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਸਟਾਫ ਮੈਂਬਰਾਂ ਨੇ ਵੀ ਆਪਣਾ ਪੂਰਨ ਯੋਗਦਾਨ ਪਾਇਆ।