ਜਗਰਾਓ / ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ’ਤੇ ਹਮਲਾ ਬੋਲਦੇ ਕਿਹਾ ਕਿ ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਨੂੰ ਕੋਈ ਵੀ ਮੁੱਖ ਮੰਤਰੀ ਨਹੀਂ ੰਮੰਨਦਾ ਕਿਉਂਕਿ ਚੰਨੀ ਨੂੰ ਖ਼ੁਦ ਨਹੀਂ ਪਤਾ ਸੀ ਕਿ ਉਸ ਨੇ ਮੁੱਖ ਮੰਤਰੀ ਬਣਨਾ ਹੈ।
ਸਿੱਧੂ ’ਤੇ ਨਿਸ਼ਾਨਾ ਲਾਉਂਦੇ ਉਨ੍ਹਾਂ ਕਿਹਾ ਕਿ ਇਹ ਜਿਹੜਾ ਨਵਜੋਤ ਸਿੱਧੂ, ਜਿਸ ਨੂੰ ਮੈਂ ਪਾਗਲ ਸਿੱਧੂ ਕਹਿੰਦਾ ਹਾਂ, ਉਹ ਵੀ ਮੁੱਖ ਮੰਤਰੀ ਸਾਬ੍ਹ ਨੂੰ ਚੰਨੀ ਕਹਿ ਕੇ ਬੁਲਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੁਸੀਂ ਬਣਾਇਆ ਹੈ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਸਾਬ੍ਹ ਤਾਂ ਕਹੋ।
ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸਦਿਆਂ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਾਲਿਆਂ ਦਾ ਤਾਂ ਇਹੀ ਨਹੀਂ ਪਤਾ ਕਿ ਮੁੱਖ ਮੰਤਰੀ ਕਿਸ ਨੂੰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕਹਿੰਦਾ ਹੈ ਮੈਂ ਮੁੱਖ ਮੰਤਰੀ ਬਣਨਾ ਹੈ ਤਾਂ ਭਗਵੰਤ ਮਾਨ ਕਹਿੰਦਾ ਹੈ ਕਿ ਮੈਂ ਬਣਨਾ ਹੈ।
ਉਨ੍ਹਾਂ ਭਗਵੰਤ ਮਾਨ ਵੱਲੋਂ ਖਾਧੀ ਗਈ ਸਹੁੰ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਭਗਵੰਤ ਮਾਨ ਨੇ ਸੰਗਰੂਰ ਵਿਚ ਸਟੇਜ ’ਤੇ ਮਾਂ ਲਿਜਾ ਕੇ ਮਾਂ ਦੇ ਸਿਰ ’ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਅੱਜ ਤੋਂ ਕਦੇ ਵੀ ਉਹ ਸ਼ਰਾਬ ਨਹੀਂ ਪੀਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਮਾਂ ਦੀ ਝੂਠੀ ਸਹੁੰ ਖਾ ਸਕਦਾ ਹੈ ਉਹ ਕੋਈ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ ਹੈ।