Connect with us

ਪੰਜਾਬੀ

ਲੁਧਿਆਣਾ ਧਮਾਕੇ ਦੇ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਭਗਵੰਤ ਮਾਨ, ਪੰਜਾਬ ਸਰਕਾਰ ਦੀ ਕੀਤੀ ਅਲੋਚਨਾ

Published

on

Bhagwant Mann criticizes Punjab govt over Ludhiana blast victims

ਲੁਧਿਆਣਾ : ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਅੱਜ ਸਿਵਲ ਹਸਪਤਾਲ ਅਤੇ ਸੀ. ਐੱਮ. ਸੀ. ਲੁਧਿਆਣਾ ਪੁੱਜੇ ਅਤੇ ਬੰਬ ਧਮਾਕੇ ਦੌਰਾਨ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਜ਼ਖਮੀ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਮਾਸਟਰ ਮਾਈਂਡ ਲੋਕਾਂ ਤੱਕ ਪੁੱਜਣ ਦੀ ਲੋੜ ਹੈ ਪਰ ਸਰਕਾਰ ਤਾਂ ਖ਼ੁਦ ਆਪਸ ‘ਚ ਲੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕੋਲ ਪੰਜਾਬ ਵਾਸਤੇ ਸਮਾਂ ਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਮਜ਼ਬੂਤ ਅਤੇ ਈਮਾਨਦਾਰ ਸਰਕਾਰ ਦੀ ਲੋੜ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬਰਗਾੜੀ ‘ਚ ਜੋ ਘਟਨਾ ਵਾਪਰੀ, ਜੇਕਰ ਉਸ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਕੋਈ ਬੇਅਦਬੀ ਕਰਨ ਦੀ ਕੋਸ਼ਿਸ਼ ਨਾ ਕਰਦਾ।

Facebook Comments

Trending