ਲੁਧਿਆਣਾ : ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਤੀਜੇ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਐਮ ਸੀ ਏ, ਐਮ ਬੀ ਏ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਨਾਲ ਨਾਲ ਡਿਪਲੋਮਾ ਸਟ੍ਰੀਮ ਦੇ 1078 ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਗਿਆ ।
ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਦਾ ਮਿੱਠਾ ਫਲ ਦੇਣ ਲਈ ਆਈ ਕੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈ ਚਾਂਸਲਰ ਲੈਫ. ਜਰਨਲ. ਡਾ. ਜੇ ਐੱਸ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦ ਕਿ ਸਿਨਗੋਰਾ ਟੈਕਸਟਾਈਲ ਦੇ ਸੀ ਈ ੳ ਅਨੁੱਜ ਜੈਨ ਖ਼ਾਸ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿਚ ਹਾਜ਼ਰ ਹੋਏ।
ਸਮਾਰੋਹ ਦੀ ਸ਼ੁਰੂਆਤ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਗਾਇਨ ਅਤੇ ਮੁੱਖ ਮਹਿਮਾਨ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ । ਇਸ ਤੋਂ ਬਾਅਦ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ਜਿਸ ‘ਚ ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ ।
ਮੁੱਖ ਮਹਿਮਾਨ ਵਾਈਸ ਚਾਂਸਲਰ ਲੈਫ. ਜਰਨਲ. ਡਾ. ਜੇ ਐੱਸ ਚੀਮਾ ਨੇ ਸਭ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪਲ ਇਕ ਵਿਦਿਆਰਥੀ ਦੀ ਜ਼ਿੰਦਗੀ ਵਿਚ ਜਿੱਥੇ ਖ਼ੁਸ਼ੀਆਂ ਲੈ ਕੇ ਆਉਂਦਾ ਹੈ ਉੱਥੇ ਹੀ ਅੱਗੇ ਉਨ੍ਹਾਂ ਲਈ ਇਕ ਚੈਲੇਜ਼ ਭਰੀ ਜ਼ਿੰਦਗੀ ਵੀ ਉਨ੍ਹਾਂ ਦੀ ਉਡੀਕ ਕਰ ਰਹੀ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿਤੀ ਕਿ ਉਹ ਆਪਣੀ ਸਿੱਖਿਆਂ ਨੂੰ ਸੁਚਾਰੂ ਰੂਪ ਵਿਚ ਵਰਤਦੇ ਹੋਏ ਇਸ ਦੀ ਵਰਤੋਂ ਆਪਣੇ ਅਤੇ ਦੇਸ਼ ਦੇ ਉੱਜਲ ਭਵਿਖ ਲਈ ਵਰਤਣ ।
ਇਸ ਮੌਕੇ ਤੇ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਇਸ ਮੌਕੇ ਤੇ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਲਈ ਜ਼ਰੂਰੀ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਨੈਤਿਕ ਸਿੱਖਿਆ ਦੇਵੇ । ਇਸ ਉਪਰਾਲੇ ਲਈ ਗੁਲਜ਼ਾਰ ਗਰੁੱਪ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆਂ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ ।
ਗੁਲਜ਼ਾਰ ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਨੌਜਵਾਨਾਂ ਨੂੰ ਸਮਾਜ ਵਿਚ ਬਦਲਾਓ ਲਿਆਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਿੱਖਿਆਂ ਦਾ ਮਨੋਰਥ ਹਰ ਨਾਗਰਿਕ ਨੂੰ ਜਾਤੀਵਾਦ, ਧਰਮ ਅਤੇ ਭਾਸ਼ਾਈ ਵਿਤਕਰਿਆਂ ਤੋਂ ਉੱਪਰ ਚੁੱਕਣਾ ਹੈ ਅਤੇ ਇਸ ਨੂੰ ਅਪਣਾਉਣਾ ਸਮੇਂ ਦੀ ਮੰਗ ਹੈ । ਇਸ ਮੌਕੇ ਤੇ ਵਿਦਿਆਰਥੀਆਂ ਨੇ ਹਵਾ ‘ਚ ਟੋਪੀਆਂ ਉਛਾਲ ਕੇ ਆਪਣੀ ਆਉਣ ਵਾਲੀ ਜ਼ਿੰਦਗੀ ਲਈ ਖ਼ੁਸ਼ੀ ਜ਼ਾਹਿਰ ਕੀਤੀ ।