Connect with us

ਪੰਜਾਬੀ

ਮਾਪੇ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਾਉਣ ਲਈ ਕਰਨ ਪ੍ਰੇਰਿਤ – ਮਮਤਾ ਆਸ਼ੂ

Published

on

Parents urge their children to get vaccinated - Mamta Ashu

ਲੁਧਿਆਣਾ :  15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਆਗਾਮੀ ਟੀਕਾਕਰਨ ਸਬੰਧੀ ਨਗਰ ਨਿਗਮ ਕੌਂਸਲਰ ਸ੍ਰੀ ਮਮਤਾ ਆਸ਼ੂ ਅਤੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫਸਰ ਟੀਕਾਕਰਨ ਡਾ. ਨਯਨ ਜੱਸਲ ਨੇ ਅੱਜ ਲੁਧਿਆਣਾ (ਪੱਛਮੀ) ਹਲਕੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਹੋਈ ਅਤੇ ਇਸ ਵਿੱਚ ਵੱਖ-ਵੱਖ ਨਾਮੀ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਸ਼ਮੂਲੀਅਤ ਕੀਤੀ।

ਜ਼ਿਕਰਯੋਗ ਹੈ ਕਿ ਕੋਵਿਡ ਦੇ ਨਵੇ ਘਾਤਕ ਵੇਰੀਐਂਟ ਓਮੀਕਰੋਨ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ 3 ਜਨਵਰੀ, 2022 ਤੋਂ 15-18 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਲਈ ਅੱਜ ਦੀ ਮੀਟਿੰਗ ਵਿੱਚ ਟੀਕਾਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਸ੍ਰੀਮਤੀ ਮਮਤਾ ਆਸ਼ੂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ਕਿਉਂਕਿ ਟੀਕਾਕਰਨ ਕੋਵਿਡ ਨਾਲ ਲੜਨ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਹਿੱਤ ਵਿੱਚ ਅਤੇ ਸਾਡੇ ਬੱਚੇ ਸੁਰੱਖਿਅਤ ਰਹਿਣ ਨੂੰ ਯਕੀਨੀ ਬਣਾਉਣ ਲਈ ਮਾਪੇ ਆਪਣੇ ਬੱਚਿਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ 15 ਤੋਂ 18 ਸਾਲ ਦੀ ਉਮਰ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।

ਡਾ. ਨਯਨ ਜੱਸਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਜੇ ਤੱਕ ਟੀਕਾਕਰਨ ਦੀ ਦੂਜੀ ਡੋਜ਼ ਨਹੀਂ ਲਗਵਾਈ ਹੈ, ਉਨ੍ਹਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣਾ ਪੂਰਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵਸਨੀਕਾਂ ਨੂੰ ਕੋਵਿਡ-19 ਟੀਕਾਕਰਨ ਦੀ ਦੂਜੀ ਡੋਜ਼ ਲੈਣੀ ਬਾਕੀ ਹੈ, ਦੁੱਖ ਦੀ ਗੱਲ ਇਹ ਹੈ ਕਿ ਅਜਿਹੇ ਲੋਕਾਂ ਦਾ ਧਾਰਨਾ ਹੈ ਕਿ ਕੋਰੋਨਾ ਮਹਾਂਮਾਰੀ ਤਾਂ ਹੁਣ ਬੀਤੇ ਸਮੇਂ ਦੀ ਗੱਲ ਬਣ ਗਈ ਹੈ, ਜੋ ਕਿ ਸੱਚ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਵੇਂ ਵੇਰੀਐਂਟ ‘ਓਮੀਕਰੋਨ’ ਬਾਰੇ ਹਰ ਕੋਈ ਜਾਣੂੰ ਹੈ, ਲੋਕਾਂ ਨੂੰ ਕੋਵਿਡ-19 ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਅਤੇ ਆਪਣੇ ਨਜ਼ਦੀਕੀ ਕੇਂਦਰ ਵਿੱਚ ਜਾ ਕੇ ਪੂਰੀ ਤਰ੍ਹਾਂ ਟੀਕਾਕਰਨ ਕਰਵਾਉਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਵਿੱਚ ਅਜੇ ਵੀ ਇਹ ਗਲਤ ਧਾਰਨਾ ਹੈ ਕਿ ਕੋਵਿਡ-19 ਟੀਕਾਕਰਨ ਸੁਰੱਖਿਅਤ ਨਹੀਂ ਹੈ ਅਤੇ ਇਸ ਲਈ ਉਹ ਅੱਗੇ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ, ‘ਅਜਿਹੇ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਕੋਈ ਦੁਨੀਆ ਦੇ ਕਿਸੇ ਵੀ ਹਿੱਸੇ ਦੀ ਯਾਤਰਾ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਵੈਕਸੀਨ ਪਾਸਪੋਰਟ ਸਰਟੀਫਿਕੇਟ ਦੀ ਲੋੜ ਹੁੰਦੀ ਹੈ, ਜੋ ਕਿ ਉਨ੍ਹਾਂ ਨੂੰ ਉਦੋਂ ਹੀ ਮਿਲੇਗਾ ਜਦੋਂ ਉਹ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਲੈਣਗੇ’।

Facebook Comments

Trending