ਲੁਧਿਆਣਾ, 31 ਦਸੰਬਰ (000) – ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਵੈਦ ਵੱਲੋਂ ਅੱਜ ਐਸ.ਸੀ. ਕਾਰਪੋਰੇਸ਼ਨ ਦੇ 64 ਕਰਜ਼ਦਾਰਾਂ ਨੂੰ 28.54 ਲੱਖ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ ਗਏ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ ਅਤੇ ਉਹ ਕੋਵਿਡ-19 ਮਹਾਂਮਾਰੀ ਦੌਰਾਨ ਕੰਮਕਾਜ਼ ਠੱਪ ਹੋ ਜਾਣ ਦੀ ਸੂਰਤ ਵਿੱਚ ਵਿੱਤੀ ਸੰਕਟ ਨਾਲ ਜੂਝ ਰਹੇ ਸਨ ਅਤੇ ਆਪਣਾ ਇਹ ਕਰਜ਼ਾ ਮੋੜਨ ਵਿੱਚ ਅਸਮਰੱਥ ਸਨ।
ਵਿਧਾਇਕ ਸ. ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ 40 ਫੀਸਦ ਤੋਂ ਵੱਧ ਅੰਗਹੀਣ ਵਿਅਕਤੀ ਨੂੰ ਜੋ ਕਿ ਕਿਸੇ ਵੀ ਜਾਤੀ ਨਾਲ ਸਬੰਧਤ ਹਨ, ਨੂੰ ਬਹੁਤ ਹੀ ਘੱਟ ਵਿਆਜ਼ ਤੇ ਸਵੈ-ਰੋਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਪੱਕੇ ਸਫਾਈ ਕਰਮਚਾਰੀਆਂ ਤੇ ਆਸ਼ਰਿਤ ਵਿਅਕਤੀ ਜੋ ਸਵੈ-ਰੋਜ਼ਗਾਰ ਚਲਾਉਣਾ ਚਾਹੁੰਦੇ ਹਨ, ਨੂੰ ਵੀ ਕਾਰਪੋਰੇਸ਼ਨ ਵੱਲੋਂ ਕਰਜ਼ਾ ਦਿੱਤਾ ਜਾਂਦਾ ਹੈ।