ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆ ਜਾਣ ਕਾਰਨ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਰੈਲੀ ਵਿਚ ਸ਼ਾਮਿਲ ਨਹੀਂ ਹੋ ਰਹੇ।
ਉਨ੍ਹਾਂ ਦੱਸਿਆ ਕਿ ਇਹ ਰਿਪੋਰਟ ਉਨ੍ਹਾਂ ਨੂੰ ਉਸ ਸਮੇਂ ਮਿਲੀ ਜਦ ਉਹ ਸੰਗਰੂਰ ਤੋਂ ਫ਼ਿਰੋਜ਼ਪੁਰ ਦੇ ਰਸਤੇ ਵਿਚ ਸਨ ਜਿਸ ਕਾਰਨ ਉਨ੍ਹਾਂ ਨੂੰ ਵਾਪਸ ਮੁੜਨਾ ਪੈ ਗਿਆ। ਸ. ਢੀਂਡਸਾ ਨੇ ਕਿਹਾ ਹੈ ਕਿ ਜੋ ਲੋਕ ਉਨ੍ਹਾਂ ਨੂੰ ਪਿਛਲੇ ਦੋ ਤਿੰਨ ਦਿਨ ਦੌਰਾਨ ਮਿਲੇ ਹਨ ਉਹ ਆਪਣਾ ਟੈਸਟ ਕਰਵਾ ਲੈਣ।